ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪਠਾਨਕੋਟ ''ਚ ਪੁਲਸ ਨੇ ਚਲਾਇਆ ਸਰਚ ਅਭਿਆਨ

Monday, Aug 12, 2019 - 02:37 PM (IST)

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪਠਾਨਕੋਟ ''ਚ ਪੁਲਸ ਨੇ ਚਲਾਇਆ ਸਰਚ ਅਭਿਆਨ

ਪਠਾਨਕੋਟ (ਧਰਮਿੰਦਰ ਠਾਕੁਰ) : ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪਠਾਨਕੋਟ 'ਚ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਵਧਾ ਦਿੱਤਾ ਗਈ ਹੈ। ਇਸ ਦੇ ਚੱਲਦਿਆਂ ਪੁਲਸ ਵਲੋਂ ਵਿਸ਼ੇਸ਼ ਤੌਰ 'ਤੇ ਪਠਾਨਕੋਟ ਰੇਲਵੇ ਸਟੇਸ਼ਨ, ਬਸ ਸਟੈਂਡ ਤੇ ਭੀੜ-ਭਾੜ ਵਾਲੇ ਇਲਾਕਿਆਂ 'ਚ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੇ ਪੁਲਸ ਵਲੋਂ ਆਈ.ਡੀ. ਪਰੂਫ ਵੀ ਚੈੱਕ ਕੀਤੇ ਗਏ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਨਾ ਬਚ ਸਕੇ। ਇਸ ਤੋਂ ਪਠਾਨਕੋਟ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਪੁਲਸ ਫੋਰਸ ਵਧਾ ਦਿੱਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਸ ਵਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਕਿ ਵੀ ਅਣਹੋਣੀ ਨਾ ਵਾਪਰ ਸਕੇ।  


author

Baljeet Kaur

Content Editor

Related News