ਨਸ਼ੇ ਵਾਲੀਆਂ ਗੋਲੀਆਂ ਤੇ ਚਿੱਟੇ ਸਮੇਤ ਇਕ ਵਿਅਕਤੀ ਗ੍ਰਿਫਤਾਰ
Saturday, Sep 21, 2019 - 04:53 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ ਚਿੱਟੇ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 02 ਦੇ ਇੰਚਾਰਜ ਨੇ ਦੱਸਿਆ ਕਿ ਪੁਲਸ ਪਾਰਟੀ ਵਲੋਂ ਚੱਕੀ ਪੁਲ 'ਤੇ ਨਾਕਾ ਲਗਾਇਆ ਗਿਆ ਸੀ। ਇਸੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1500 ਨਸ਼ੇ ਵਾਲੀਆਂ ਗੋਲੀਆਂ ਤੇ 11 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।