ਬਿਜਲੀ ਦੇ ਵਧੇ ਰੇਟਾਂ ਦਾ ਠਿੱਕਰਾ ਜਾਖੜ ਨੇ ਬਾਦਲਾਂ ਸਿਰ ਭੰਨ੍ਹਿਆ
Saturday, Jun 01, 2019 - 04:02 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ 'ਚ ਹਾਰਨ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਪਹਿਲੀ ਵਾਰ ਪਠਾਨਕੋਟ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਵੋਟਾਂ 'ਚ ਉਨ੍ਹਾਂ ਦਾ ਸਥਾਨ ਦੇਣ 'ਤੇ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਨੇ ਬਿਜਲੀ ਦੇ ਵਧੇ ਰੇਟਾਂ ਦਾ ਠਿੱਕਰਾ ਬਾਦਲਾਂ ਸਿਰ ਭੰਨ੍ਹਿਆ ਹੈ। ਉਨ੍ਹਾਂ ਕਿ ਇਹ ਸਾਬਕਾ ਅਕਾਲੀ-ਭਾਜਪਾ ਸਰਕਾਰ ਦੀ ਦੇਣ ਹੈ, ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਕੰਪਨੀਆਂ ਨਾਲ ਕਰਾਰ ਕੀਤਾ ਹੋਇਆ ਸੀ। ਜਿਸ ਦਾ ਖਮਿਆਜ਼ਾ ਅੱਜ ਪੰਜਾਬ ਦੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦੁਸਪੁਰ ਦੇ ਵਿਕਾਸ ਲਈ ਜੋ ਵੀ ਕੰਮ ਸ਼ੁਰੂ ਕੀਤੇ ਗਏ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।