ਪਠਾਨਕੋਟ: ਨੌਕਰੀਆਂ ਦੀ ਮੰਗ ਨੂੰ ਲੈ ਕੇ 120 ਫੁੱਟ ਉੱਚੇ ਮੋਬਾਇਲ ਟਾਵਰ ’ਤੇ ਚੜ੍ਹੇ 2 ਬਜ਼ੁਰਗ

Tuesday, May 10, 2022 - 07:54 PM (IST)

ਪਠਾਨਕੋਟ: ਨੌਕਰੀਆਂ ਦੀ ਮੰਗ ਨੂੰ ਲੈ ਕੇ 120 ਫੁੱਟ ਉੱਚੇ ਮੋਬਾਇਲ ਟਾਵਰ ’ਤੇ ਚੜ੍ਹੇ 2 ਬਜ਼ੁਰਗ

ਪਠਾਨਕੋਟ (ਸ਼ਾਰਦਾ)- ਬੈਰਾਜ ਡੈਮ ਔਸਤੀ ਸੰਘਰਸ਼ ਕਮੇਟੀ ਅਤੇ ਉਸਾਰੀ ਅਧੀਨ ਬੈਰਾਜ ਡੈਮ ਤੋਂ ਪ੍ਰਭਾਵਿਤ ਪਰਿਵਾਰਾਂ ਨੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ 2 ਬਜ਼ੁਰਗ ਸਵੇਰੇ ਪ੍ਰਸ਼ਾਸਨ ਦੀ ਨੀਂਦ ਖੁੱਲ੍ਹਣ ਤੋਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਸਥਿਤ ਸ਼ਮਸ਼ਾਨਘਾਟ ਕੋਲ 120 ਫੁੱਟ ਦੇ ਕਰੀਬ ਮੋਬਾਇਲ ਟਾਪਰ ’ਤੇ ਚੜ੍ਹ ਗਏ। ਇਸ ਤੋਂ ਪਹਿਲਾਂ ਵੀ ਉਪਰੋਕਤ ਦੋਵੇਂ 86 ਸਾਲਾ ਸਰਮ ਸਿੰਘ ਅਤੇ 78 ਸਾਲਾ ਕੁਲਵਿੰਦਰ ਸਿੰਘ ਕਮੇਟੀ ਦੇ ਬੱਚਿਆਂ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਡੀ. ਸੀ. ਦਫ਼ਤਰ ’ਚ ਸਥਿਤ ਪਾਣੀ ਦੀ ਟੈਂਕੀ ਅਤੇ ਕਰੀਬ 200 ਫੁੱਟ ਉੱਚੇ ਬਿਜਲੀ ਦੇ ਟਾਵਰ ’ਤੇ ਚੜ੍ਹ ਚੁੱਕੇ ਹਨ। 

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ

ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਉਨ੍ਹਾਂ ਨੇ ਇਕ ਵਾਰ ਫਿਰ ਸੰਘਰਸ਼ ਦਾ ਰਾਹ ਅਖਤਿਆਰ ਕਰਦਿਆਂ ਪਠਾਨਕੋਟ ’ਚ ਮੋਬਾਇਲ ਟਾਵਰ ਨੂੰ ਆਪਣਾ ਘਰ ਬਣਾ ਲਿਆ। ਮੰਗਾਂ ਪੂਰੀਆਂ ਹੋਣ ਤੱਕ ਟਾਵਰ ’ਤੇ ਚੜ੍ਹੇ ਰਹਿਣ ਦਾ ਫ਼ੈਸਲਾ ਸੁਣਾਇਆ। ਦੋਵਾਂ ਬਜ਼ੁਰਗਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਹੇਠਾਂ ਨਹੀਂ ਉਤਰਨਗੇ।

ਦੂਜੇ ਪਾਸੇ ਸਵੇਰੇ ਜਿਉਂ ਪ੍ਰਸ਼ਾਸਨ ਨੂੰ ਬਜ਼ੁਰਗਾਂ ਦੇ ਟਾਵਰ ’ਤੇ ਚੜ੍ਹਨ ਦੀ ਸੂਚਨਾ ਮਿਲੀ ਤਾਂ ਸਭ ਤੋਂ ਪਹਿਲਾਂ ਡਵੀਜ਼ਨ ਨੰਬਰ ਇਕ ਦੀ ਇੰਚਾਰਜ ਮਨਜੀਤ ਕੌਰ ਪੁੱਜੀ ਅਤੇ ਉਨ੍ਹਾਂ ਨੂੰ ਹੇਠਾਂ ਉਤਰਨ ਲਈ ਮਨਾਉਣਾ ਸ਼ੁਰੂ ਕਰ ਦਿੱਤਾ ਪਰ ਦੋਵੇਂ ਬਜ਼ੁਰਗ ਨਹੀਂ ਮੰਨੇ। ਇਸ ਤੋਂ ਬਾਅਦ ਏ. ਐੱਸ. ਪੀ. ਸ਼ੁਭਮ ਅਗਰਵਾਲ ਡੈਮ ਪ੍ਰਸ਼ਾਸਨ ਦੇ ਜੇ. ਈ., ਐੱਸ. ਡੀ. ਓ. ਅਤੇ ਐਕਸੀਅਨ ਮਨਾਉਣ ਆਏ ਪਰ ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕੋਈ ਠੋਸ ਫ਼ੈਸਲਾ ਨਹੀਂ ਕਰਦੀ, ਉਦੋਂ ਤੱਕ ਉਹ ਥੱਲੇ ਨਹੀਂ ਆਉਣਗੇ। ਇਸ ਤੋਂ ਬਾਅਦ ‘ਆਪ’ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਨਿਯੁਕਤੀ ਪੱਤਰ ਜਾਰੀ ਹੋਣ ਤੋਂ ਬਾਅਦ ਦੋਵੇਂ ਬਜ਼ੁਰਗ ਹੇਠਾਂ ਆ ਜਾਣਗੇ
ਰੋਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਉਹ ਪਿਛਲੇ 30 ਸਾਲਾਂ ਤੋਂ ਆਪਣੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਬੈਰਾਜ ਡੈਮ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਨਾ ਸਰਕਾਰ ਅਤੇ ਨਾ ਹੀ ਬੈਰਾਜ ਡੈਮ ਪ੍ਰਸ਼ਾਸਨ ਉਨ੍ਹਾਂ ਦੇ ਉਚਿਤ ਪ੍ਰਭਾਵਿਤ ਪਰਿਵਾਰਾਂ ਨੂੰ ਰੋਜ਼ਗਾਰ ਦੇਣ ਲਈ ਕੁਝ ਕਰ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਬੈਰਾਜ ਡੈਮ ਪ੍ਰਸ਼ਾਸਨ ਦੇ ਕੁਝ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਕਈ ਹੋਰ ਲੋਕਾਂ ਤੋਂ ਗਲਤ ਤਰੀਕੇ ਨਾਲ ਰੋਜ਼ਗਾਰ ਖੋਹ ਲਿਆ ਹੈ, ਜਿਸ ਦੀ ਜਾਂਚ ਵੀ ਕਰਵਾਈ ਗਈ ਹੈ। ਕਥਿਤ ਤੌਰ ’ਤੇ ਗਲਤ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਬੈਰਾਜ ਡੈਮ ਪ੍ਰਸ਼ਾਸਨ ਕੋਈ ਨਵਾਂ ਇਤਰਾਜ਼ ਉਠਾ ਕੇ ਉਨ੍ਹਾਂ ਨੂੰ ਰੋਜ਼ਗਾਰ ਨਾ ਦੇਣ ਦਾ ਬਹਾਨਾ ਬਣਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਮੁੜ ਸੰਘਰਸ਼ ਕਰਨਾ ਪੈ ਰਿਹਾ ਹੈ। ਧਰਨਾਕਾਰੀਆਂ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਰੋਜ਼ਗਾਰ ਦੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

 


author

rajwinder kaur

Content Editor

Related News