ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੀਤਾ ਬੂਥ ਸੰਮੇਲਨ ਦਾ ਆਯੋਜਨ

Monday, Feb 11, 2019 - 10:15 AM (IST)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੀਤਾ ਬੂਥ ਸੰਮੇਲਨ ਦਾ ਆਯੋਜਨ

ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ, ਜਿਸ ਨੂੰ ਲੈ ਕੇ ਹਰ ਪਾਰਟੀ ਆਪਣੇ-ਆਪਣੇ ਵਰਕਰਾਂ ਨੂੰ ਇਕਜੁੱਟ ਕਰਨ ਲਈ ਥਾਂ-ਥਾਂ 'ਤੇ ਸਮਾਗਮ ਕਰ ਰਹੀ ਹੈ। ਇਸੇ ਤਹਿਤ ਅੱਜ ਪਠਨਾਕੋਟ 'ਚ ਭਾਜਪਾ ਵਲੋਂ ਇਕ ਬੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਥਾਂ 'ਤੇ ਭਾਜਪਾ ਵਲੋਂ ਬੂਥ ਸੰਮੇਲਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਾਰੇ ਵਰਕਰਾਂ ਨੂੰ ਇਕੱਠਾ ਕਰਕੇ ਇਕ ਵਾਰ ਫਿਰ ਤੋਂ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੇ ਲੁਟੇਰਿਆਂ ਨੂੰ ਦੇਸ਼ ਵਾਸੀਆਂ ਦੇ ਸਾਹਮਣੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾ ਜਿਨ੍ਹਾਂ ਖਿਲਾਫ ਚੋਣਾਂ ਲੜ੍ਹਦੀ ਸੀ ਅੱਜ ਉਨ੍ਹਾਂ ਨਾਲ ਗਠਜੋੜ ਕਰ ਰਹੀ ਹੈ ਤੇ ਇਸ ਮੋਦੀ ਸਰਕਾਰ ਉਨ੍ਹਾਂ ਨੂੰ ਇਸ ਦਾ ਜਵਾਬ ਦੇਵੇਗੀ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 'ਆਪ' ਦਾ ਬਜੂਦ ਖਤਮ ਹੋ ਚੁੱਕਾ ਹੈ ਤੇ ਇਸ ਪਾਰਟੀ 'ਚ ਭਗਵੰਤ ਮਾਨ ਤੋਂ ਇਲਾਵਾ ਹੋਰ ਕੋਈ ਵੀ ਦਿਖਾਈ ਨਹੀਂ ਦੇ ਰਿਹਾ।


author

Baljeet Kaur

Content Editor

Related News