ਵੱਡੀ ਵਾਰਦਾਤ: ਗਸ਼ਤ ਕਰ ਰਹੀ ਪੁਲਸ ਪਾਰਟੀ ''ਤੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੀਤਾ ਹਮਲਾ (ਤਸਵੀਰਾਂ)

Tuesday, Sep 29, 2020 - 12:27 PM (IST)

ਵੱਡੀ ਵਾਰਦਾਤ: ਗਸ਼ਤ ਕਰ ਰਹੀ ਪੁਲਸ ਪਾਰਟੀ ''ਤੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੀਤਾ ਹਮਲਾ (ਤਸਵੀਰਾਂ)

ਪਠਾਨਕੋਟ (ਧਰਮਿੰਦਰ ਠਾਕੁਰ) : ਚੋਰੀ ਦੀਆ ਵਾਰਦਾਤਾਂ ਤੇ ਠੱਲ ਪਾਉਣ ਲਈ ਗਸ਼ਤ ਕਰਦੀ ਪੁਲਸ ਮੁਲਾਜ਼ਮਾਂ 'ਤੇ ਦੇਰ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰ ਦਿੱਤਾ ਗਿਆ। ਇਸ ਹਮਲੇ 'ਚ ਏ. ਐੱਸ. ਆਈ ਦਲੀਪ ਸਿੰਘ ਹੋਮਗਾਰਡ ਕਮਲ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਵਿਆਹੁਤਾ ਪ੍ਰੇਮਿਕਾ ਦਾ ਕਤਲ ਕਰਕੇ ਝਾੜੀਆਂ 'ਚ ਸੁੱਟੀ ਲਾਸ਼, ਦਿਲ ਨੂੰ ਦਹਿਲਾ ਦੇਵੇਗਾ ਪ੍ਰੇਮੀ ਦਾ ਕਬੂਲਨਾਮਾ
PunjabKesari
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਾਰਾਗੜ੍ਹ ਨੇ ਦੱਸਿਆ ਕਿ ਸਾਡੀ ਗਸ਼ਤ ਪਾਰਟੀ ਪਰਮਾਨੰਦ ਵਿਖੇ ਗਸ਼ਤ ਕਰ ਰਹੀ ਸੀ, ਜਿੱਥੇ ਕਿ ਕੁਝ ਨੌਜਵਾਨ ਖੜ੍ਹੇ ਸਨ, ਜਿਨ੍ਹਾਂ ਨੂੰ ਉੱਥੇ ਖੜ੍ਹੇ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਸਾਡੀ ਗਸ਼ਤ ਪਾਰਟੀ ਦੇ ਮੁਲਾਜ਼ਮਾਂ ਦੇ ਨਾਲ ਉਲਝ ਗਏ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਏ.ਐੱਸ.ਆਈ. ਤੇ ਹੋਮਗਾਰਡ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਮੁਲਾਜ਼ਮਾਂ ਦੇ ਬਿਆਨਾਂ 'ਤੇ ਕੁੱਲ 11 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 7 ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ 'ਚੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਅਤੇ ਬਾਕੀ ਹਮਲਾ ਕਰਨ ਵਾਲੇ ਨੌਜਵਾਨ ਫ਼ਰਾਰ ਹਨ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਨਾਬਾਲਗ ਕੁੜੀਆਂ ਸਮੇਤ 11 ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ

PunjabKesari

PunjabKesari

PunjabKesari


author

Baljeet Kaur

Content Editor

Related News