ਪਬਜੀ ਦੀ ਲਤ ਨੇ ਹਸਪਤਾਲ ਪਹੁੰਚਾਇਆ ਨੌਜਵਾਨ
Monday, Jan 20, 2020 - 04:11 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਬਜੀ ਗੇਮ ਦਾ ਖੁਮਾਰ ਅੱਜ ਦੀ ਨੌਜਵਾਨ ਪੀੜ੍ਹੀ 'ਤੇ ਵੱਧਦਾ ਹੀ ਜਾ ਰਿਹਾ ਹੈ, ਜਿਸਦੇ ਬੁਰੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਪਬਜੀ ਦੀ ਲਤ ਨੇ ਹੀ ਇਕ 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਸਪਤਾਲ ਪਹੁੰਚਾ ਦਿੱਤਾ।
ਜਾਣਕਾਰੀ ਮੁਤਾਬਕ ਪਠਾਨਕੋਟ ਦਾ ਰਹਿਣ ਵਾਲਾ 12ਵੀਂ ਜਮਾਤ ਦਾ ਵਿਦਿਆਰਥੀ ਰੋਜ਼ਾਨਾ 4 ਤੋਂ 5 ਘੰਟੇ ਇਸ ਗੇਮ ਨੂੰ ਖੇਡਦਾ ਸੀ। ਪਬਜੀ ਗੇਮ 'ਚ ਇਹ ਇਸ ਕਦਰ ਰੁੱਝ ਚੁੱਕਿਆ ਸੀ ਕਿ ਇਸਨੇ ਆਪਣੀ ਪ੍ਰੀ ਬੋਰਡ ਦੀ ਪ੍ਰੀਖਿਆ ਨੂੰ ਦਰਕਿਨਾਰ ਕਰ ਦਿੱਤਾ। ਇਸਦੀ ਇਸ ਲਤ ਕਾਰਨ ਅੱਜ ਇਹ ਹਸਪਤਾਲ ਦੇ ਬੈੱਡ 'ਤੇ ਪਿਆ ਹੋਇਆ ਹੈ। ਪਿਛਲੇ ਦੋ ਦਿਨਾਂ ਤੋਂ ਇਸਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਹੈ, ਜਿਸ ਦੇ ਚੱਲਦਿਆਂ ਇਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹੁਣ ਇਸਦੀ ਹਾਲਤ 'ਚ ਕੁਝ ਸੁਧਾਰ ਹੈ।