ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Friday, Jun 07, 2019 - 03:34 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਰੇਲਵੇ ਕੈਂਟ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਕੈਂਟ ਸਟੇਸ਼ਨ ਨੇੜੇ ਝਾੜੀਆਂ 'ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਲਾਸ਼ 'ਤੇ ਕਿਸੇ ਤਰ੍ਹਾਂ ਦਾ ਕੋਈ ਜ਼ਖਮ ਨਹੀਂ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਦੀ ਮੌਤ ਤੇਜ਼ ਗਰਮੀ ਕਾਰਨ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।