ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦੇਵੇ ਸਰਕਾਰ : ਜਾਖੜ
Friday, Feb 15, 2019 - 04:41 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਪਠਾਨਕੋਟ ਪਹੁੰਚੇ, ਜਿਥੇ ਉਨ੍ਹਾਂ ਨੇ ਓਨਾ ਪੁੱਲ ਬਣਨ ਲਈ ਨੀਂਹ ਪੱਥਰ ਰੱਖਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਪੁਲਵਾਮਾ ਅੱਤਵਾਦੀ ਹਮਲੇ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰ ਇਸ ਹਮਲੇ ਖਿਲਾਫ ਸਰਕਾਰ ਸਖਤ ਕਾਰਵਾਈ ਕਰੇ ਤਾਂ ਜੋ ਭਵਿੱਖ 'ਚ ਕੋਈ ਅਜਿਹਾ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਚਿਤਾਵਾਂ 'ਕੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਸ਼ ਵਾਸੀਆਂ ਦਾ ਤੇ ਸਰਕਾਰ ਦਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।