ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ''ਚ ਚਲਾਇਆ ਸਰਚ ਅਭਿਆਨ
Monday, Sep 30, 2019 - 04:40 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਿਛਲੇ ਕੁਝ ਦਿਨਾਂ ਤੋਂ ਸੁਰੱਖਿਆ ਏਜੰਸੀਆਂ ਵਲੋਂ ਮਿਲ ਰਹੀ ਇਨਪੁੱਟ ਤੇ ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਅੱਜ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਸ ਵਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਤੋਂ ਇਲਾਵਾ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਨਾ ਦੇ ਸਕਣ।