ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

05/27/2019 6:58:14 PM

ਪਠਾਨਕੋਟ (ਧਰਮਿੰਦਰ ਠਾਕੁਰ) : ਸੁਰੱਖਿਆ ਏਜੰਸੀਆਂ ਨੂੰ ਪਠਾਨਕੋਟ ਕੈਂਟ ਅਤੇ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਇਨਪੁਟ ਮਿਲਣ ਤੋਂ ਬਾਅਦ ਦੋਵਾਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜੀ. ਆਰ. ਪੀ. ਨੇ ਪਠਾਨਕੋਟ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਠਾਨਕੋਟ ਕੈਂਟ ਅਤੇ ਸਿਟੀ ਸਟੇਸ਼ਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ, ਇਸ ਦੇ ਨਾਲ ਰੇਲਵੇ ਸਟੇਸ਼ਨਾਂ 'ਤੇ ਤਾਲਾਸ਼ੀ ਲੈਣ ਅਤੇ ਲਾਵਾਰਿਸ ਚੀਜ਼ਾਂ 'ਤੇ ਖਾਸ ਧਿਆਨ ਦਿੱਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। 
ਦਰਅਸਲ ਸੁਰੱਖਿਆ ਏਜੰਸੀਆਂ ਨੂੰ ਇਨਪੁਟ ਮਿਲੀ ਹੈ ਕਿ ਆਈ. ਐੱਸ. ਆਈ. ਐੱਸ. ਵਲੋਂ ਪਠਾਨਕੋਟ ਦੇ ਕੈਂਟ ਅਤੇ ਸਿਟੀ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਜਿਸ ਤੋਂ ਬਾਅਦ ਰੇਲਵੇ ਪੁਲਸ ਵਲੋਂ ਮੁਸ਼ਤੈਦੀ ਦਿਖਾਉਂਦੇ ਹੋਏ ਇਕ ਲੈਟਰ ਰੇਲਵੇ ਕਰਮਚਾਰੀਆਂ ਨੂੰ ਜਾਰੀ ਕੀਤਾ ਅਤੇ ਕਿਹਾ ਕਿ ਕੋਈ ਵੀ ਵਾਹਨ ਰੇਲਵੇ ਸਟੇਸ਼ਨਾਂ ਦੇ ਬਾਹਰ ਨਾ ਖੜਾ ਕੀਤਾ ਜਾਵੇ। ਇਸ ਤੋਂ ਇਲਾਵਾ ਕੋਈ ਵੀ ਲਾਵਾਰਿਸ ਚੀਜ਼ ਮਿਲਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਪਠਾਨਕੋਟ ਦੇ ਨਾਲ ਲੱਗਦੇ ਸਟੇਸ਼ਨਾਂ 'ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

Gurminder Singh

This news is Content Editor Gurminder Singh