ਪਠਾਨਕੋਟ ਵਾਸੀਆਂ ਲਈ ਬਰਸਾਤ ਬਣੀ ਆਫਤ
Wednesday, Aug 14, 2019 - 11:48 AM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਦੇਸ਼ ਭਰ ਦੇ ਕਈ ਜ਼ਿਲਿਆਂ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪਠਾਨਕੋਟ ਜ਼ਿਲੇ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਸਾਲ ਬਰਸਾਤ ਦਾ ਮੌਸਮ ਆਉਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਕੋਈ ਵੀ ਕੰਮ ਸਹੀਂ ਤਰੀਕੇ ਨਾਲ ਨਹੀਂ ਕੀਤਾ ਗਿਆ, ਜਿਸ ਕਾਰਨ ਪਠਾਨਕੋਟ ਦੀਆਂ ਸੜਕਾਂ 'ਤੇ ਪਾਣੀ ਭਰ ਜਾਂਦਾ ਹੈ ਤੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਜਲਦ ਹੀ ਇਸ ਦਾ ਕੋਈ ਹੱਲ ਕਰੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ।