ਪਠਾਨਕੋਟ ''ਚ ਮੀਂਹ ਨੇ ਗਰਮੀ ਤੋਂ ਦਿਵਾਈ

Wednesday, Jun 12, 2019 - 10:34 AM (IST)

ਪਠਾਨਕੋਟ ''ਚ ਮੀਂਹ ਨੇ ਗਰਮੀ ਤੋਂ ਦਿਵਾਈ

ਪਠਾਨਕੋਟ (ਧਰਮਿੰਦਰ ਠਾਕੁਰ) : ਅੱਜ ਸਵੇਰੇ ਮੀਂਹ ਪੈਣ ਪਿੱਛੋ ਮੌਸਮ ਕਾਫੀ ਸੁਹਾਵਣਾ ਹੋ ਗਿਆ ਤੇ ਲੋਕਾਂ ਨੇ ਤਿੱਖੀ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ। ਪਿੱਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਪਾਰਾ 44 ਤੋਂ 46 ਡਿਗਰੀ ਹੋਣ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ। ਅੱਜ ਸਵੇਰੇ ਮੀਂਹ ਪੈਣ ਪਿੱਛੋ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। 

ਇਸ ਸਬੰਧੀ ਜਦੋਂ ਪਠਾਨਕੋਟ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਰਮੀ ਕਾਰਨ ਲੋਕ ਪਹਾੜਾਂ ਵੱਲ ਰੁਖ ਕਰ ਰਹੇ ਹਨ ਤੇ ਸਥਾਨਕ ਲੋਕਾਂ ਦੇ ਨਾਲ-ਨਾਲ ਵਪਾਰ 'ਤੇ ਵੀ ਗਰਮੀ ਦਾ ਪ੍ਰਭਾਵ ਪਿਆ ਹੈ। ਅੱਜ ਪਏ ਮੀਂਹ ਕਾਰਨ ਲੋਕਾਂ ਨੂੰ ਕਾਫੀ ਹੱਦ ਤੱਕ ਗਰਮੀ ਤੋਂ ਰਾਹਤ ਮਿਲੀ ਹੈ।


author

Baljeet Kaur

Content Editor

Related News