ਗਣਤੰਤਰ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫੈਸਲਾ

Saturday, Jan 25, 2020 - 03:23 PM (IST)

ਗਣਤੰਤਰ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫੈਸਲਾ

ਪਠਾਨਕੋਟ (ਧਰਮਿੰਦਰ ਠਾਕੁਰ) : ਗਣਤੰਤਰ ਦਿਵਸ ਦੇ ਮੱਦੇਨਜ਼ਰ ਦੇਸ਼ ਭਰ 'ਚ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪਠਾਨਕੋਟ 'ਚ ਸਿਹਤ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਨੂੰ ਖਾਲੀ ਕਰਵਾਇਆ ਗਿਆ ਹੈ ਤਾਂ ਜੋ ਕਿਸੇ ਵੀ ਸਥਿਤੀ ਨਿਪਟਿਆ ਜਾ ਸਕੇ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਘਟਨਾ ਨਾ ਵਾਪਰ ਸਕੇ। ਇਸ ਦੇ ਚੱਲਦਿਆ ਪਠਾਨਕੋਟ 'ਚ ਵੀ ਸੁਰੱਖਿਆ ਦੇ ਮੱਜੇਨਜ਼ਰ 500 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਐਮਰਜੈਂਸੀ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸ਼ਦੈਤ ਨਜ਼ਰ ਆ ਰਿਹਾ ਹੈ।


author

Baljeet Kaur

Content Editor

Related News