ਪੁਲਸ ਜਨਤਾ ਦੀ ਜਾਨ ਤੇ ਮਾਲ ਦੀ ਸੁਰੱਖਿਆ ਦੇ ਲਈ ਵਚਨਬੱਧ : ਐੱਸ.ਐੱਸ.ਪੀ
Friday, Sep 20, 2019 - 12:31 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਪੁਲਸ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ 'ਚ ਪਠਾਨਕੋਟ ਦੇ ਐੱਸ.ਐੱਸ.ਪੀ. ਦੀਪਕ ਕੋਹਲੀ ਮੁੱਖ ਮਹਿਮਾਨ ਦੇ ਰੂਪ 'ਚ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਸ ਜਨਤਾ ਦੀ ਜਾਨ ਤੇ ਮਾਲ ਦੀ ਸੁਰੱਖਿਆ ਦੇ ਲਈ ਵਚਨਬੱਧ ਹੈ। ਇਸ ਕੰਮ ਨੂੰ ਵਧੀਆ ਢੰਗ ਨਾਲ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਇਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਢਾਕੀ ਰੋਡ 'ਤੇ ਪੀ.ਐੱਨ.ਬੀ. ਦੇ ਏ.ਟੀ.ਐੱਮ. ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਦੋਸ਼ੀਆਂ ਨੂੰ ਕਾਬੂ ਕਰਕੇ ਇਸ ਨੂੰ ਅੰਜਾਮ ਦੇਣ ਤੋਂ ਰੋਕਿਆ ਗਿਆ ਹੈ। ਇਸ ਤਰ੍ਹਾਂ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਟਾ ਦੇ ਨਾਲ ਨਿਭਾਉਣ ਵਾਲੇ ਪੁਲਸ ਕਰਮਚਾਰੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ ਤਾਂ ਜੋ ਇਸ ਤੋਂ ਪ੍ਰੇਰਿਤ ਹੋ ਕੇ ਦੂਜੇ ਪੁਲਸ ਕਰਮਚਾਰੀ 'ਚ ਵੀ ਅਜਿਹੀ ਭਾਵਨਾ ਪੈਦਾ ਹੋ ਸਕੇ।