ਜਾਖੜ ਦੇ ਹੱਕ ''ਚ ਪ੍ਰਚਾਰ ਕਰਨ ਲਈ ਪਠਾਨਕੋਟ ਪਹੁੰਚੇ ਕੈਪਟਨ

05/11/2019 4:17:39 PM

ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ ਦੇ ਚੱਲਦੇ ਹਰ ਇਕ ਉਮੀਦਵਾਰ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਸਰਨਾ 'ਚ ਕਾਂਗਰਸ ਵਲੋਂ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ 'ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਿਸਾਨਾਂ ਨੂੰ ਫਸਲਾਂ ਦੇ ਸਹੀ ਮੁੱਲ ਦੇਣ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਇਲਾਕੇ ਪਾਕਿ ਸਰਹੱਦ ਨਾਲ ਲੱਗਦੇ ਹਨ, ਜਿਸ ਬਾਰੇ ਕੇਂਦਰ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਪੰਜਾਬ ਨੂੰ ਤੋੜਨਾ ਚਾਹੁੰਦੀਆਂ ਪਰ ਅਸੀਂ ਸਾਰੇ ਇੱਕ ਹਾਂ।

Baljeet Kaur

This news is Content Editor Baljeet Kaur