ਅੱਤਵਾਦੀ ਹਮਲੇ ਦਾ ਖਦਸ਼ਾ : ਪਠਾਨਕੋਟ ਅਤੇ ਗੁਰਦਾਸਪੁਰ ''ਚ ਰੈੱਡ ਅਲਰਟ

10/11/2019 1:26:35 PM

ਪਠਾਨਕੋਟ (ਧਰਮਿੰਦਰ ਠਾਕੁਰ) : ਸੁਰੱਖਿਆ ਏਜੰਸੀਆਂ 'ਚ ਲਗਾਤਾਰ ਮਿਲ ਰਹੀ ਇਨਪੁੱਟ ਦੇ ਬਾਅਦ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਨੂੰ ਰੈੱਡ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੇ ਚੱਲਦਿਆਂ ਪੁਲਸ ਵਲੋਂ ਲਗਾਤਾਰ ਤਿੰਨ ਪਠਾਨਕੋਟ,ਗੁਰਦਾਸਪੁਰ ਅਤੇ ਬਟਾਲਾ 'ਚ ਸਰਚ ਅਭਿਆਨ ਚਲਾਇਆ ਜਾਵੇਗਾ, ਜਿਸ ਦੇ ਲਈ ਵੱਖ-ਵੱਖ ਜ਼ਿਲਿਆਂ ਤੋਂ ਭਾਰੀ ਪੁਲਸ ਫੋਰਸ ਮੰਗਵਾਈ ਜਾ ਰਹੀ ਹੈ।

PunjabKesari

ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ ਨੂੰ ਐਂਮਰਜੈਂਸੀ ਦੌਰਾਨ ਤਿਆਰ ਰਹਿਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਚੱਲਦੇ ਸਿਵਲ ਹਸਪਤਾਲ ਪਠਾਨਕੋਟ ਦੇ ਐਂਮਰਜੈਂਸੀ ਵਾਰਡ ਨੂੰ ਵੀ ਖਾਲੀ ਕਰਵਾਇਆ ਗਿਆ ਹੈ।  


Baljeet Kaur

Content Editor

Related News