ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਬਚਾਅ

Sunday, Oct 06, 2019 - 11:34 AM (IST)

ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਬਚਾਅ

ਪਠਾਨਕੋਟ (ਸ਼ਾਰਦਾ) : ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਅਚਾਨਕ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ।

ਇਸ ਸਬੰਧੀ ਟਰੈਕਟਰ ਚਾਲਕ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ 4 ਵਜੇ ਟਰੈਕਟਰ-ਟਰਾਲੀ ਲੈ ਕੇ ਪਠਾਨਕੋਟ ਵੱਲ ਜਾ ਰਿਹਾ ਸੀ ਪਿੱਛੋਂ ਤੇਜ਼ ਆ ਰਹੇ ਇਕ ਟਰੱਕ ਨੇ ਉਸ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਉਸ ਦਾ ਵਾਹਨ ਬੇਕਾਬੂ ਹੋ ਕੇ ਡੂੰਘੇ ਖੱਡੇ ਵਿਚ ਡਿੱਗ ਗਿਆ। ਉਸ ਨੇ ਦੱਸਿਆ ਕਿ ਟਰੈਕਟਰ-ਟਰਾਲੀ ਪਲਟ ਜਾਣ ਦੇ ਬਾਅਦ ਉਸ ਨੂੰ ਮਾਮੂਲੀ ਸੱਟਾਂ ਵੱਜੀਆਂ ਪਰ ਉਹ ਟਰੈਕਟਰ ਦੇ ਥੱਲਿਉਂ ਬਚ ਕੇ ਨਿਕਲ ਗਿਆ।


author

Baljeet Kaur

Content Editor

Related News