ਘਰ ''ਚੋਂ ਲਟਕਦੀ ਮਿਲੀ ਨੌਜਵਾਨ ਦੀ ਲਾਸ਼

02/14/2020 12:01:28 PM

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ 'ਚ ਪੈਂਦੇ ਕੱਚੇ ਕਵਾਟਰਾਂ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੁਹੱਲੇ 'ਚ ਖੇਡਦੇ ਬੱਚਿਆਂ ਨੇ ਇਕ ਨੌਜਵਾਨ ਦੀ ਘਰ 'ਚ ਲਟਕਦੀ ਹੋਈ ਲਾਸ਼ ਦੇਖੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਮੁਹੱਲਾ ਵਾਸੀਆਂ ਨੇ ਦੱਸਿਆ ਮ੍ਰਿਤਕ ਇੰਦਰਜੀਤ ਰੇਲਵੇ ਸਟੇਸ਼ਨ 'ਤੇ ਕੰਮ ਕਰਦਾ ਸੀ। ਉਹ ਪਿਛਲੇ ਕਾਫੀ ਦਿਨਾਂ ਤੋਂ ਘਰ ਦੇ ਅੰਦਰ ਹੀ ਸੀ। ਅੱਜ ਗਲੀ 'ਚ ਖੇਡਦੇ ਬੱਚਿਆਂ ਨੇ ਦੇਖਿਆ ਕਿ ਘਰ 'ਚ ਪੱਖੇ ਨਾਲ ਉਸ ਦੀ ਲਾਸ਼ ਲਟਕ ਰਹੀ ਹੈ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਮੁਹੱਲਾ ਵਾਸੀਆਂ ਨੂੰ ਜਾਣਕਾਰੀ ਦਿੱਤੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur