ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

Saturday, May 25, 2019 - 05:04 PM (IST)

ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਜੰਮੂ ਨੈਸ਼ਨਲ ਹਾਈਵੇ ਨੇੜੇ ਪਿੰਡ ਗੁਗਰਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਬਰਸਾਤੀ ਨਾਲੇ ਨਾਲ ਲੱਗਦੇ ਦਰੱਖਤ 'ਤੇ ਇਕ ਨੌਜਵਾਨ ਦੀ ਲਟਕਦੀ ਹੋਈ ਲਾਸ਼ ਮਿਲੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।


author

Baljeet Kaur

Content Editor

Related News