ਦਿਨ-ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਮੌਤ

Friday, Jul 20, 2018 - 04:48 PM (IST)

ਦਿਨ-ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ, ਮੌਤ

ਪਠਾਨਕੋਟ (ਸ਼ਾਰਦਾ) : ਦਿਨ-ਦਿਹਾੜੇ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ (22) ਪੁੱਤਰ ਮਨੋਹਰ ਲਾਲ ਵਾਸੀ ਸੁੰਦਰ ਚੱਕ ਵਜੋਂ ਹੋਈ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਵੀ ਪਲੰਬਰ ਦਾ ਕੰਮ ਕਰਦਾ ਸੀ। ਗੋਲੀ ਲੱਗਣ ਦੇ ਬਾਅਦ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । 


Related News