ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਪਠਾਨਕੋਟ 'ਚ 4 ਨਵੇਂ ਮਾਮਲਿਆਂ ਦੀ ਪੁਸ਼ਟੀ
Tuesday, Jun 16, 2020 - 02:00 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲਿਆ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਪਠਾਨਕੋਟ ਤੋਂ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ। ਅੱਜ ਇਥੇ 3 ਲੋਕ ਕੋਰੋਨਾ ਖਿਲ਼ਾਫ ਜੰਗ ਜਿੱਤ ਕੇ ਆਪਣੇ ਘਰ ਨੂੰ ਵਾਪਸ ਪਰਤ ਚੁੱਕੇ ਹਨ। ਇਥੇ ਦੱਸ ਦੇਈਏ ਕਿ ਜ਼ਿਲ੍ਹੇ 'ਚ ਹੁਣ ਤੱਕ 149 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 84 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋਂ : ਵਿਅਕਤੀ ਨੂੰ ਬੰਦੀ ਬਣਾ ਢਾਇਆ ਤਸ਼ੱਦਦ, ਵੀਡੀਓ ਵਾਇਰਲ
ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 78 ਲੱਖ ਦੇ ਪਾਰ
ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਨਾਲ ਦੁਨੀਆ ਭਰ ਵਿਚ ਹੁਣ ਤੱਕ 78.99 ਲੱਖ ਲੋਕ ਪੀੜਤ ਹੋਏ ਹਨ, ਜਦੋਂਕਿ 4.33 ਲੱਖ ਤੋਂ ਜ਼ਿਆਦਾ ਦੀ ਇਸ ਜਾਨਲੇਵਾ ਵਿਸ਼ਾਣੁ ਦੇ ਗਲੇ ਦਾ ਨਿਵਾਲਾ ਬਣ ਚੁੱਕੇ ਹਨ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 78,99,547 ਲੋਕ ਪੀੜਤ ਹੋਏ ਹਨ ਅਤੇ 4,33,019 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਪੁਲਸ ਦੀ ਗਲਤੀ ਨਾਲ ਬੁਝ ਗਿਆ ਘਰ ਦਾ ਚਿਰਾਗ, ਸੁਸਾਇਡ ਨੋਟ 'ਚ ਬਿਆਨਿਆ ਦਰਦ
ਕੋਵਿਡ-19 ਨਾਲ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲਾ ਅਤੇ ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਹਿਸਾਬ ਨਾਲ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਕ੍ਰਮ 'ਤੇ ਆ ਗਿਆ ਹੈ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11,502 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 3,32,424 ਹੋ ਗਈ ਹੈ। ਇਸ ਮਿਆਦ ਵਿਚ 325 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 9520 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,53,106 ਸਰਗਰਮ ਮਾਮਲੇ ਹਨ, ਜਦੋਂਕਿ 1,69,798 ਲੋਕ ਹੁਣ ਤੱਕ ਇਸ ਮਹਾਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਭਾਰਤ ਇਨਫੈਕਸ਼ਨ ਦੇ ਮਾਮਲੇ ਵਿਚ ਦੁਨੀਆ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ।