ਖੇਤੀ ਆਰਡੀਨੈਂਸ ਪਾਸ ਹੋਣ 'ਤੇ ਸੰਨੀ ਦਿਓਲ ਦਾ ਟਵੀਟ, ਕਹੀ ਇਹ ਵੱਡੀ ਗੱਲ
Friday, Sep 18, 2020 - 01:47 PM (IST)
ਪਠਾਨਕੋਟ : ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਵਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਹਫ਼ਤੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ, ਜਿਨ੍ਹਾਂ ਨੂੰ ਵੀਰਵਾਰ ਲੋਕ ਸਭਾ 'ਚ ਪਾਸ ਕਰ ਦਿੱਤੇ ਗਏ।
ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਲੌਂਗੋਵਾਲ ਨੂੰ ਸੁਣਾਈ ਧਾਰਮਿਕ ਸਜ਼ਾ
ਆਰਡੀਨੈਂਸ ਪਾਸ ਹੋਣ 'ਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਟਵੀਟ ਕਰਦਿਆਂ ਲਿਖਿਆ 'ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੀ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ 'ਤੇ ਬਿਹਤਰ ਕੀਮਤ 'ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ।'
ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ
ਜ਼ਿਕਰਯੋਗ ਹੈ ਕਿ ਹਰਸਿਮਰਤ ਬਾਦਲ ਨੇ ਇਸ ਬਿੱਲ ਦੇ ਵਿਰੋਧ 'ਚ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ 'ਚ ਮੈਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ।