ਪਠਾਨਕੋਟ ਏਅਰਪੋਰਟ ''ਤੇ ਸੁਰੱਖਿਆ ਦੇ ਮੱਦੇਨਜ਼ਰ ਵਧਾਈ ਚੌਕਸੀ

Wednesday, Feb 27, 2019 - 03:00 PM (IST)

ਪਠਾਨਕੋਟ ਏਅਰਪੋਰਟ ''ਤੇ ਸੁਰੱਖਿਆ ਦੇ ਮੱਦੇਨਜ਼ਰ ਵਧਾਈ ਚੌਕਸੀ

ਪਠਾਨਕੋਟ : ਪਾਕਿਸਤਾਨ 'ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪਠਾਨਕੋਟ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। 

PunjabKesari
ਹਾਈ ਅਲਰਟ ਦੇ ਮੱਦੇਨਜ਼ਰ ਪਠਾਨਕੋਟ ਏਅਰਪੋਰਟ ਤੋਂ ਵੀ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੈਨਾ ਦੇ ਜਵਾਨ ਹਰ ਨਾਕੇ 'ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸਰਹੱਦ ਦੇ ਰਸਤੇ ਪੰਜਾਬ 'ਚ ਦਾਖਲ ਨਾ ਹੋ ਸਕੇ।


author

Baljeet Kaur

Content Editor

Related News