ਪਠਾਨਕੋਟ 'ਚ ਵੀ ਵਧਾਈ ਅਮਰਨਾਥ ਯਾਤਰੀਆਂ ਦੀ ਸੁਰੱਖਿਆ

07/04/2019 3:16:48 PM

ਪਠਾਨਕੋਟ (ਧਰਮਿੰਦਰ ਠਾਕੁਰ) : ਅਮਰਨਾਥ ਯਾਤਰੀਆਂ ਦੀ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ 'ਚ ਵੀ ਸੁਰੱਖਿਆ ਵਧਾਈ ਗਈ ਹੈ। ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਯਾਤਰੀਆਂ ਲਈ ਲੰਗਰ ਲਗਾਏ ਜਾਂਦੇ ਹਨ, ਇਨ੍ਹਾਂ ਥਾਵਾਂ 'ਤੇ ਵੀ ਪੁਲਸ ਵਲੋਂ ਸੁਰੱਖਿਆ ਵਧਾਈ ਗਈ ਹੈ। ਲੰਗਰ ਭੰਡਾਰਿਆਂ 'ਤੇ ਪੁਲਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਕੀਤੀ ਜਾ ਸਕੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਲਈ ਇਥੇ 24 ਘੰਟੇ ਪੁਲਸ ਕਰਮਚਾਰੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਉੱਚ ਅਧਿਕਾਰੀ ਵੀ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਮੇਂ-ਸਮੇਂ 'ਤੇ ਲੰਗਰਾਂ ਦੀ ਚੈਕਿੰਗ ਕਰਨ ਪਹੁੰਚਦੇ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਜੋ ਵੀ ਯਾਤਰੀ ਲੰਗਰ ਭੰਡਾਰੇ 'ਚ ਆਉਂਦਾ ਹੈ ਉਸ ਦੀ ਸਾਰੀ ਡਿਟੇਲ ਵੀ ਲਈ ਜਾਂਦੀ ਹੈ। 


Baljeet Kaur

Content Editor

Related News