ਭਾਜਪਾ ਦੇ ਹਲਕਿਆਂ 'ਚ ਪੈਰ ਪਸਾਰਨ ਲੱਗਾ ਅਕਾਲੀ ਦਲ

10/12/2020 1:10:22 PM

ਪਠਾਨਕੋਟ (ਧਰਮਿੰਦਰ ਠਾਕੁਰ) : ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਜਿਥੇ ਭਾਜਪਾ ਵਲੋਂ ਰਾਜਨੀਤਿਕ ਜ਼ਮੀਨ ਤਲਾਸ਼ੀ ਜਾ ਰਹੀ ਹੈ ਉਥੇ ਹੀ ਦੂਜੇ ਪਾਸੇ ਅਕਾਲੀ ਦਲ ਵਲੋਂ ਭਾਜਪਾ ਦੇ ਹਲਕਿਆਂ 'ਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦੇ ਅੱਜ ਪਠਾਨਕੋਟ ਦੇ ਹਲਕਾ ਭੋਆ 'ਚ ਅਕਾਲੀ ਦਲ ਵਲੋਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਸਵ. ਵਿਸ਼ੰਭਰ ਦਾਸ ਦਾ ਪਰਿਵਾਰ ਆਪਣੇ ਨਾਲ 50 ਦੇ ਕਰੀਬ ਪਰਿਵਾਰਾਂ ਨੂੰ ਲੈ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਿਆ। ਇਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਜਿਸ ਤਰ੍ਹਾਂ ਭਾਜਪਾ ਵਲੋਂ ਆਪਣੀ ਰਾਜਨੀਤਿਕ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸੇ ਤਰ੍ਹਾਂ ਹੀ ਭਾਜਪਾ 'ਚ ਰਹਿ ਚੁੱਕੇ ਨੇਤਾਵਾਂ ਦੇ ਪਰਿਵਾਰ ਮਾਣ-ਸਨਮਾਨ ਨਾ ਮਿਲਣ ਕਾਰਨ ਤੇ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਹੈ। 

ਇਹ ਵੀ ਪੜ੍ਹੋ : ਗੂਗਲ ਅਨੁਸਾਰ ਕ੍ਰਿਕਟਰ ਰਾਸ਼ੀਦ ਖ਼ਾਨ ਦੀ ਪਤਨੀ ਹੈ ਅਨੁਸ਼ਕਾ ਸ਼ਰਮਾ,ਜਾਣੋ ਕੀ ਹੈ ਮਾਮਲਾ

ਇਸ ਸਬੰਧੀ ਜਦੋਂ ਪ੍ਰੋਗਰਾਮ 'ਚ ਸ਼ਾਮਲ ਹੋਣ ਪਹੁੰਚੇ ਪਾਰਟੀ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੋ ਪਰਿਵਾਰ ਅਕਾਲੀ ਦਲ 'ਚ ਸ਼ਾਮਲ ਹੋਏ ਹਨ ਉਨ੍ਹਾਂ ਦਾ ਪਾਰਟੀ 'ਚ ਸਨਮਾਨ ਕੀਤਾ ਜਾਵੇਗਾ ਅਤੇ ਸਮਾਂ ਆਉਣ 'ਤੇ ਉਨ੍ਹਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੈਰ ਹਿੱਲ ਚੁੱਕੇ ਹਨ। ਇਹ ਜੱਗ ਜਾਹਰ ਹੋ ਚੁੱਕਾ ਹੈ ਕਿ ਕਿਸਾਨ ਵਿਰੋਧੀ ਜੋ ਕਾਨੂੰਨ ਪਾਸ ਕੀਤਾ ਗਿਆ ਸੀ। ਉਸ 'ਚ ਪੰਜਾਬ ਸਰਕਾਰ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅੱਜ ਹਲਕਾ ਭੋਆ ਦੇ ਕਈ ਅਜਿਹੇ ਲੋਕ ਅਕਾਲੀ ਦਲ 'ਚ ਜੁੜੇ ਹੈ ਤਾਂ ਜੋ ਕਿ ਹਲਕਾ ਭੋਆ ਦੀ ਰੀਡ ਦੀ ਹੱਡੀ ਸੀ। 

ਇਹ ਵੀ ਪੜ੍ਹੋ :  ਹੈਵਾਨੀਅਤ : 5 ਸਾਲਾ ਪੁੱਤ ਨੂੰ ਬੰਧਕ ਬਣਾ ਕੇ ਜਨਾਨੀ ਨਾਲ ਕੀਤਾ ਗੈਂਗਰੇਪ, ਦੋਵਾਂ ਨੂੰ ਬੰਨ੍ਹ ਕੇ ਨਦੀ 'ਚ ਸੁੱਟਿਆ

ਅਕਾਲੀ ਦਲ 'ਚ ਸ਼ਾਮਲ ਹੋਏ ਸ਼ਾਮਲ ਹੋਏ ਸਾਬਕਾ ਵਿਧਾਇਕ ਵਿਸ਼ੰਭਰ ਦਾਸ ਦੇ ਪੁੱਤਰ ਨੇ ਕਿਹਾ ਕਿ ਭਾਜਪਾ 'ਚ ਪੂਰਾ ਸਨਮਾਨ ਨਹੀਂ ਮਿਲਿਆ, ਜਿਸ ਕਾਰਨ ਉਹ ਅਕਾਲੀ 'ਚ ਸ਼ਾਮਲ ਹੋ ਰਹੇ ਹਨ।

Baljeet Kaur

This news is Content Editor Baljeet Kaur