ਬੱਸ ਅਤੇ ਕਾਰ ਦੀ ਜ਼ਬਰਦਸਤ ਟੱਕਰ ਕਾਰਨ 2 ਨੌਜਵਾਨਾਂ ਦੀ ਮੌਤ, 1 ਜ਼ਖਮੀ (ਵੀਡੀਓ)
Tuesday, Jul 16, 2019 - 11:09 AM (IST)
ਪਠਾਨਕੋਟ (ਧਰਮਿੰਦਰ) - ਪਠਾਨਕੋਟ ਦੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਇਕ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਾਰ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਦੇ ਸਮੇਂ ਉਸ ਵੇਲੇ ਵਾਪਰਿਆ ਜਦੋਂ ਪਠਾਨਕੋਟ ਤੋਂ ਚੰਬਾ ਜਾ ਰਹੀ ਤੇਜ਼ ਰਫਤਾਰ ਹਿਮਾਚਲ ਰੋਡਵੇਜ਼ ਦੀ ਬੱਸ, ਸਾਹਮਣੇ ਤੋਂ ਆ ਰਹੀ ਕਾਰ ਨਾਲ ਜਾ ਟਕਰਾਈ।
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ 'ਚ ਸਵਾਰ 3 ਲੜਕਿਆਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਰਸਤੇ 'ਚੋਂ ਹਟਾਉਂਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੌਣ ਸਨ ਤੇ ਕਿੱਥੋਂ ਦੇ ਰਹਿਣ ਵਾਲੇ ਸਨ, ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।