ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਦੇ ਹੱਕ 'ਚ ਨਿੱਤਰੇ ਜਾਖੜ

Saturday, Nov 17, 2018 - 10:41 AM (IST)

ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਦੇ ਹੱਕ 'ਚ ਨਿੱਤਰੇ ਜਾਖੜ

ਪਠਾਨਕੋਟ (ਧਰਮਿੰਦਰ ਠਾਕੁਰ) : ਪਰਾਲੀ ਦੇ ਮੁੱਦੇ 'ਚੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਖੜ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ। ਇਸ ਸਬੰਧੀ ਬੋਲਦਿਆਂ ਜਾਖੜ ਨੇ ਕਿਹਾ ਕਿ ਪਾਰਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਘੇਰਿਆ ਹੈ। 

ਜ਼ਿਕਰਯੋਗ ਹੈ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜੇ ਜਾਣ 'ਤੇ ਸਖਤ ਹੁਕਮ ਸੁਣਾਉਂਦਿਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਮੁਫਤ ਬਿਜਲੀ ਸਹੂਲਤਾਂ ਨੂੰ ਖਤਮ ਕੀਤਾ ਜਾਵੇ। ਇਸ 'ਤੇ ਜਾਖੜ ਕਿਸਾਨਾਂ ਦੇ ਹੱਕ 'ਚ ਨਿੱਤਰ ਆਏ ਹਨ ਤੇ ਉਨ੍ਹਾਂ ਇਸ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਮਦਦ ਲਈ ਅੱਗੇ ਆਉਣ ਲਈ ਕਿਹਾ ਹੈ। 


author

Baljeet Kaur

Content Editor

Related News