ਪਠਾਨਕੋਟ 'ਚ ਵੀ ਵੱਧਦਾ ਜਾ ਰਿਹੈ ਕੋਰੋਨਾ ਦਾ ਕਹਿਰ, 4 ਨਵੇਂ ਮਾਮਲਿਆਂ ਦੀ ਪੁਸ਼ਟੀ

06/17/2020 6:26:59 PM

ਠਾਨਕੋਟ (ਕੰਵਲ, ਸ਼ਾਰਦਾ) : ਜ਼ਿਲਾ ਪਠਾਨਕੋਟ 'ਚ ਮੰਗਲਵਾਰ ਨੂੰ 197 ਲੋਕਾਂ ਦੀ ਮੈਡੀਕਲ ਰਿਪੋਰਟ ਆਈ, ਜਿਸ 'ਚੋਂ 4 ਲੋਕ ਕੋਰੋਨਾ ਪਾਜ਼ੇਟਿਵ ਅਤੇ 193 ਲੋਕ ਕੋਰੋਨਾ ਨੈਗੇਟਿਵ ਹਨ। ਇਸ ਨਾਲ ਹੁਣ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 155 ਹੋ ਚੁੱਕੀ ਹੈ, ਜਿਨ੍ਹਾਂ 'ਚੋਂ ਕੁੱਲ 84 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਇਸ ਸਮੇਂ ਜ਼ਿਲਾ ਪਠਾਨਕੋਟ ਵਿੱਚ 66 ਕੇਸ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕੋਰੋਨਾ ਨਾਲ ਮੋਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਰੋਨਾ ਪਾਜ਼ੇਟਿਵ ਦੀ ਗਿਣਤੀ ਨੂੰ ਹੋਰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋਂ : ਤਰਨਤਾਰਨ 'ਚ ਇਕ ਹੋਰ ਥਾਣੇਦਾਰ ਕੋਰੋਨਾ ਪਾਜ਼ੇਟਿਵ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3400 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 645, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 385, ਲੁਧਿਆਣਾ 'ਚ 419, ਤਰਨਾਰਨ 176, ਮੋਹਾਲੀ 'ਚ 179, ਹੁਸ਼ਿਆਰਪੁਰ 'ਚ 146, ਪਟਿਆਲਾ 'ਚ 181, ਸੰਗਰੂਰ 'ਚ 167 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ,  ਮੁਕਤਸਰ 73,  ਮੋਗਾ 'ਚ 71, ਫਰੀਦਕੋਟ 88, ਫਿਰੋਜ਼ਪੁਰ 'ਚ 52, ਫਾਜ਼ਿਲਕਾ 53, ਬਠਿੰਡਾ 'ਚ 57, ਪਠਾਨਕੋਟ 'ਚ 155, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 78, ਕਪੂਰਥਲਾ 49, ਰੋਪੜ 'ਚ 82 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2575 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 753 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 82 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋਂ : ਸਾਵਧਾਨ! ਅਸੀਂ ਹੋਰ ਨਹੀਂ ਸਹਿ ਸਕਦੇ ਆਪਣਿਆਂ ਤੋਂ ਵਿਛੜਨ ਦਾ ਗਮ

Baljeet Kaur

This news is Content Editor Baljeet Kaur