ਪਠਾਨਕੋਟ 'ਚ ਕੋਰੋਨਾ ਦਾ ਕਹਿਰ : ਦੋ ਨਵੇਂ ਮਾਮਲਿਆਂ ਦੀ ਪੁਸ਼ਟੀ

Thursday, May 28, 2020 - 04:50 PM (IST)

ਪਠਾਨਕੋਟ 'ਚ ਕੋਰੋਨਾ ਦਾ ਕਹਿਰ : ਦੋ ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਵਿਨੋਦ, ਰੱਤਾ) : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 2 ਵਿਅਕਤੀਆਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਦੋਵਾਂ ਮਰੀਜ਼ਾ ਨੂੰ ਜਲੰਧਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਦੇ ਅੱਜ ਸੈਂਪਲ ਲਏ ਜਾਣਗੇ। ਇਥੇ ਦੱਸ ਦੇਈਏ ਕਿ ਪਠਾਨਕੋਟ 'ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 41 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 27 ਲੋਕ ਠੀਕ ਹੋ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਦੀ ਮੌਤ ਹੋ ਚੁੱਕੀ ਹੈ।  

ਇਹ ਵੀ ਪੜ੍ਹੋ : ਪਠਾਨਕੋਟ 'ਚ ਮੁੜ ਕੋਰੋਨਾ ਦਾ ਧਮਾਕਾ, 6 ਪਾਜ਼ੇਟਿਵ ਕੇਸ ਆਏ ਸਾਹਮਣੇ


author

Baljeet Kaur

Content Editor

Related News