ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮੱਕੀ ਦੀ ਫਸਲ ਸਬੰਧੀ ਕੀਤਾ ਗਿਆ ਜਾਗਰੂਕ

09/16/2019 3:16:28 PM

ਪਠਾਨਕੋਟ (ਧਰਮਿੰਦਰ ਠਾਕੁਰ) : ਪਾਣੀ ਦੇ ਘੱਟਦੇ ਪੱਧਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦੇ ਕਿਸਾਨਾਂ ਨੂੰ ਵੀ ਰਵਾਇਤੀ ਫਸਲਾਂ ਛੱਡ ਕੇ ਵੱਖ-ਵੱਖ ਤਰ੍ਹਾਂ ਦੀ ਖੇਤੀ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਖੇਤੀਬਾੜੀ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਥੇ ਹੀ ਜ਼ਿਲਾ ਪਠਾਨਕੋਟ ਦੇ ਪਿੰਡਾਂ 'ਚ ਖੇਤੀਬਾੜੀ ਵਿਭਾਗ ਵਲੋਂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨ ਜਾਗਰੂਕਤਾ ਦੀ ਕਮੀ ਦੇ ਕਾਰਨ ਇਕ ਹੀ ਫਸਲ ਨੂੰ ਲਗਾਤਾਰ ਕਈ ਸਾਲਾ ਤੱਕ ਆਪਣੇ ਖੇਤਾਂ 'ਚ ਉਗਾਉਂਦੇ ਹਨ, ਜਿਸ ਦੇ ਚੱਲਦੇ ਉਨ੍ਹਾਂ ਦੀ ਖੇਤੀ ਦੀ ਪੈਦਾਵਾਰ ਘੱਟ ਹੁੰਦੀ ਜਾ ਰਹੀ ਹੈ। ਇਸ ਲਈ ਇਨ੍ਹਾਂ ਪ੍ਰੋਗਰਾਮਾਂ ਦੇ ਜਰੀਏ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਝੋਨੇ ਦੀ ਫਸਲ ਛੱਡ ਕੇ ਮੱਕੀ ਦੀ ਫਸਲ ਬੀਜਣ। ਕਿਸਾਨ ਮੱਕੀ ਦੀ ਫਸਲ ਤੋਂ ਝੋਨੇ ਦੀ ਫਸਲ ਨਾਲੋ ਵੱਧ ਲਾਭ ਲੈ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ 'ਚ ਪਰਾਲੀ ਨੂੰ ਨਾ ਸਾੜਨ।


Baljeet Kaur

Content Editor

Related News