ਨੂੰਹ ਨੇ ਆਸ਼ਕ ਨਾਲ ਮਿਲ ਕੀਤਾ ਸੀ ਸਹੁਰੇ ਦਾ ਕਤਲ, ਪੁਲਸ ਨੇ ਕੀਤਾ ਖੁਲਾਸਾ
Saturday, Aug 31, 2019 - 05:20 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਪੁਲਸ ਨੇ ਬਜ਼ੁਰਗ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਨੂੰ ਗਿ੍ਰਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਪਠਾਨਕੋਟ ਦੇ ਪਿੰਡ ਤਾਰਾਗੜ੍ਹ ’ਚ ਬੀਤੀ 19 ਅਗਸਤ ਨੂੰ ਇਕ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਗਲੇ ’ਚ ਰੱਸੀ ਪਾ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਹੋਏ ਪੁਲਸ ਨੇ ਬਜ਼ੁਰਗ ਵਿਅਕਤੀ ਦੀ ਨੂੰਹ ਤੇ ਉਸ ਦੇ ਆਸ਼ਕ ਨੂੰ ਗਿ੍ਰਫਤਾਰ ਕੀਤਾ ਹੈ। ਪੁਲਸ ਨੇ ਦੋਹਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਗਿਆ ਹੈ।