ਪਠਾਨਕੋਟ : ਵਿਦੇਸ਼ ਦੀ ਧਰਤੀ 'ਤੇ ਹੋਈ ਪਠਾਨਕੋਟ ਦੇ ਨੌਜਵਾਨ ਦੀ ਮੌਤ

10/15/2018 5:27:47 PM

ਪਠਾਨਕੋਟ (ਧਰਮਿੰਦਰ) - ਪਠਾਨਕੋਟ ਨਾਲ ਲੱਗਦੇ ਪਿੰਡ ਬਾਠ ਸਾਹਿਬ 'ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਵਿਦੇਸ਼ ਦੀ ਧਰਤੀ 'ਤੇ ਰਹਿਣ ਵਾਲੇ ਇਸ ਪਿੰਡ ਦੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ (24) ਵਜੋਂ ਹੋਈ ਹੈ, ਜੋ ਮਸਕਟ ਦੇ ਇਤਰੀ ਸ਼ਹਿਰ 'ਚ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ 14 ਮਹੀਨਿਆਂ ਤੋਂ ਮਸਕਟ ਦੇ ਸ਼ਹਿਰ ਇਤਰੀ 'ਚ ਕ੍ਰੇਨ ਆਪਰੇਟਰ ਦੇ ਤੌਰ 'ਤੇ ਕੰਮ ਕਰ ਰਿਹਾ ਸੀ ਪਰ ਬੀਤੀ ਰਾਤ ਉਸ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਂਦੀ ਜਾਵੇ।