ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ

Saturday, Mar 19, 2022 - 03:17 PM (IST)

ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ

ਪਠਾਨਕੋਟ (ਧਰਮਿੰਦਰ) - ਪਠਾਨਕੋਟ ਦੇ ਬੁੰਗਲ ਬਧਾਨੀ ਨੇੜੇ ਸਥਿਤ ਦ ਵਾਈਟ ਮੈਡੀਕਲ ਕਾਲਜ ’ਚ ਬੀਤੀ ਰਾਤ ਆਕਸੀਜਨ ਸਿਲੰਡਰ ਦੇ ਅਚਾਨਕ ਬਲਾਸਟ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਸਪਤਾਲ ਦੇ ਨਾਲ ਲੱਗਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸਾਰੇ ਸ਼ੀਸ਼ੇ ਟੁੱਟ ਗਏ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

PunjabKesari

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਮੈਡੀਕਲ ਕਾਲਜ ’ਚ ਇਕ ਨੌਜਵਾਨ ਆਕਸੀਜਨ ਸਿਲੰਡਰ ਲੱਗਾ ਰਿਹਾ ਸੀ, ਜੋ ਅਚਾਨਕ ਫੱਟ ਗਿਆ। ਇਸ ਹਾਦਸੇ ’ਚ ਉਕਤ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਧਮਾਕੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਹਾਦਸੇ ’ਚ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਦੂਸਰੀ ਇਮਾਰਤ ’ਚ ਭੇਜ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

PunjabKesari

ਘਟਨਾ ਸਥਾਨ ’ਤੇ ਪਹੁੰਚੇ ਏ.ਸੀ.ਪੀ ਸ਼ੁੱਭਮ ਅਗਰਵਾਲ ਨੇ ਕਿਹਾ ਕਿ ਇਹ ਧਮਾਕਾ ਆਕਸੀਜਨ ਸਿਲੰਡਰ ਲਗਾਉਂਦੇ ਸਮੇਂ ਹੋਇਆ ਹੈ। ਇਸ ਮਾਮਲੇ ਦੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਦਾ ਮੁੱਖ ਕਾਰਨ ਕੀ ਸੀ, ਦੇ ਬਾਰੇ ਐਕਸਪਰਟ ਜਾਂਚ ਕਰਕੇ ਦੱਸਣਗੇ। 

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

PunjabKesari

PunjabKesari

PunjabKesari

PunjabKesari


author

rajwinder kaur

Content Editor

Related News