ਪਠਾਨਕੋਟ ਪੰਚਾਇਤੀ ਜ਼ਮੀਨ ਘਪਲੇ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਏ.ਡੀ.ਸੀ. ਖ਼ਿਲਾਫ਼ ਮਾਮਲਾ ਦਰਜ

Thursday, Aug 10, 2023 - 05:27 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫ਼ੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।

ਇਹ ਵੀ ਪੜ੍ਹੋ-  5 ਭੈਣਾਂ ਦੇ ਇਕਲੌਤੇ ਭਰਾ ਨੇ ਪਹਿਲਾਂ ਪਤਨੀ ਨੂੰ ਕੀਤਾ ਫੋਨ, ਫਿਰ ਚੁੱਕਿਆ ਉਹੀ ਕਦਮ ਜਿਸ ਦਾ ਡਰ ਸੀ

ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫ਼ੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News