ਪਠਾਨਕੋਟ ਪੁਲਸ ਨੇ 265 ਗ੍ਰਾਮ ਹੈਰੋਇਨ ਸਣੇ ਇਨੋਵਾ ਸਵਾਰ 3 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

Wednesday, Oct 19, 2022 - 11:25 AM (IST)

ਪਠਾਨਕੋਟ (ਸ਼ਾਰਦਾ, ਆਦਿਤਿਆ) - ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਠਾਨਕੋਟ ਪੁਲਸ ਨੇ ਇਕ ਇਨੋਵਾ ਕਾਰ ਦੇ ਡੈੱਸ਼ ਬੋਰਡ ’ਚ ਛੁਪੀ ਹੋਈ 265 ਗ੍ਰਾਮ ਹੈਰੋਇਨ ਬਰਾਮਦ ਕਰ ਕੇ 3 ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਇਹ ਹੈਰੋਇਨ ਦੀ ਖੇਪ ਚੰਬਾ (ਹਿਮਾਚਲ ਪ੍ਰਦੇਸ਼) ਤੋਂ ਅੰਮ੍ਰਿਤਸਰ ’ਚ ਵਿਕਰੀ ਲਈ ਲਿਆਂਦੀ ਜਾ ਰਹੀ ਸੀ। ਪੁਲਸ ਨੇ ਇਨੋਵਾ ਨੰਬਰ ਪੀਬੀ13ਬੀਜੀ 7528 ਨੂੰ ਵੀ ਜ਼ਬਤ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਲਾਡੀ ਸਿੰਘ ਉਰਫ ਬੋਨੀ ਵਾਸੀ ਭੋਮਾ ਬਡਾਲਾ (ਮਜੀਠਾ), ਨਰੇਸ਼ ਕੁਮਾਰ ਉਰਫ ਕਾਕੂ ਵਾਸੀ ਰਾਜ ਨਗਰ ਅਤੇ ਸ਼ਕਤੀ ਚੰਦ ਵਾਸੀ ਗੁਹਾਰੀ ਸਿਟੀ ਚੰਬਾ ਵਜੋਂ ਹੋਈ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ ਪੁਲਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਡੀ. ਐੱਸ. ਪੀ. (ਡੀ) ਰਵਿੰਦਰ ਕੁਮਾਰ ਦੀ ਅਗਵਾਈ ਹੇਠ ਸੀ. ਆਈ. ਏ. ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਗੋਲ ਚੌਕ ਮਲਿਕਪੁਰ, ਪਠਾਨਕੋਟ ਵਿਖੇ ਵਿਸ਼ੇਸ਼ ਨਾਕੇ ਲਗਾਏ ਸਨ।

ਪੜ੍ਹੋ ਇਹ ਵੀ ਖ਼ਬਰ : ESI ਹਸਪਤਾਲ ਦੇ ਬਾਹਰ ਮਿਲਿਆ ਨਵਜਾਤ ਬੱਚੀ ਦਾ ਭਰੂਣ, ਸੜਕ ’ਤੇ ਸੁਟਣ ਵਾਲਾ ਕਲਯੁੱਗੀ ਪਿਤਾ ਗ੍ਰਿਫਤਾਰ

ਇਸ ਦੌਰਾਨ ਜਦੋਂ ਪੁਲਸ ਨੇ ਇਨੋਵਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਪਾਰਟੀ ਨੇ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ ਅਤੇ ਇਨੋਵਾ ਦੇ ਡੈੱਸ਼ ਬੋਰਡ ’ਚ ਛੁਪਾਏ ਪੋਲੀਥੀਨ ਬੈਗ ’ਚੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕੀਤਾ, ਜਿਨ੍ਹਾਂ ਦੱਸਿਆ ਕਿ ਉਹ ਚੰਬਾ ਹਿਮਾਚਲ ਪ੍ਰਦੇਸ਼ ਤੋਂ ਅੰਮ੍ਰਿਤਸਰ ’ਚ ਹੈਰੋਇਨ ਦੀ ਸਮੱਗਲਿੰਗ ਕਰ ਰਹੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਜਾਨਪੁਰ ’ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਫੜੇ ਮੁਲਜ਼ਮਾਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦੇ ਸਾਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ


rajwinder kaur

Content Editor

Related News