ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਸ ਚੌਕਸ

07/21/2018 9:06:01 AM

ਪਠਾਨਕੋਟ (ਧਰਮਿੰਦਰ) : ਅੱਤਵਾਦੀਆਂ ਵਲੋਂ ਪਠਾਨਕੋਟ ਏਅਰਬੇਸ ਕੀਤੇ ਗਏ ਹਮਲੇ ਤੋਂ ਬਾਅਦ ਰੋਜ਼ਾਨਾ ਕਿਸੇ ਨਾ ਕਿਸੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਵੀ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਭਰੀ ਚਿੱਠੀ ਭੜੌਲੀ ਸਟੇਸ਼ਨ ਮਾਸਟਰ ਨੂੰ ਮਿਲੀ ਸੀ, ਜਿਸ ਨੂੰ ਲੈ ਕੇ ਰੇਲਵੇ ਪੁਲਸ ਵਲੋਂ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। 
ਇਸੇ ਤਹਿਤ ਬੀਤੇ ਦਿਨ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਸ ਨੇ ਸਰਚ ਮੁਹਿੰਮ ਚਲਾਈ, ਜਿਸ ਦੌਰਾਨ ਹਰ ਸ਼ਖਸ ਦੀ ਤਲਾਸ਼ੀ ਲਈ ਗਈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦਾ ਪੁਲਸ 'ਤੇ ਭਰੋਸਾ ਬਣਿਆ ਰਹੇ। ਇਸ ਬਾਰੇ ਗੱਲਬਾਤ ਕਰਦਿਆਂ ਐੱਸ. ਪੀ. ਰੇਲਵੇ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੀਆਂ ਸੂਚਨਾਵਾਂ ਦੇ ਚੱਲਦਿਆਂ ਪਠਾਨਕੋਟ ਰੇਲਵੇ ਸਟੇਸ਼ਨ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ।


Related News