ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪਠਾਨਕੋਟ, ਖੂਨ ਨਾਲ ਲੱਥ-ਪੱਥ ਹੋਇਆ ਨੌਜਵਾਨ
Monday, Sep 29, 2025 - 06:24 PM (IST)

ਪਠਾਨਕੋਟ (ਕੰਵਲ)- ਪਠਾਨਕੋਟ ਦੇ ਉੱਚੀ ਪੁਲੀ ਇਲਾਕੇ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਲਾਕੇ ਵਿੱਚ ਅਚਾਨਕ ਚੱਲੀਆਂ ਗੋਲੀਆਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਲੱਗਣ ਨਾਲ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਜਿਸ ਦੇ ਦੋਵਾਂ ਹੱਥਾਂ 'ਤੇ ਇੱਕ-ਇੱਕ ਗੋਲੀ ਲੱਗੀ ਹੈ, ਜਿਸਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਅਕਤੂਬਰ ਮਹੀਨੇ 'ਚ ਸ਼ੁਰੂ...
ਫਿਲਹਾਲ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਇਸ ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਵੱਡੀ ਗੱਲ ਇਹ ਹੈ ਕਿ ਗੋਲੀਬਾਰੀ ਦੇ ਬਾਅਦ ਸਾਰੇ ਮੁਲਜ਼ਮ ਫਰਾਰ ਹੋ ਗਏ ਅਤੇ ਪੁਲਸ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ–ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਫਿਲਹਾਲ ਇਸ ਸਾਰੇ ਮਾਮਲੇ 'ਚ ਪੁਲਸ ਵਲੋਂ ਕੁੱਝ ਕਹਿਣ ਤੋਂ ਗੁਰੇਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਗੋਲੀਆਂ ਨਾਲ ਭੁੰਨ'ਤਾ ਬਿਜਲੀ ਬੋਰਡ 'ਚ ਨੌਕਰੀ ਕਰਦਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8