ਪਠਾਨਕੋਟ : 11ਵੀਂ ਦੇ ਵਿਦਿਆਰਥੀ 'ਤੇ ਐਸਿਡ ਅਟੈਕ

03/22/2019 5:44:52 PM

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ 'ਚ ਇਕ 11ਵੀਂ ਜਮਾਤ ਦੇ ਵਿਦਿਆਰਥੀ 'ਤੇ ਐਸਿਡ ਅਟੈਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੋਲੀ ਦੀ ਆੜ 'ਚ ਕੁਝ ਨੌਜਵਾਨਾਂ ਵਲੋਂ ਜਤਿਨ ਨਾਂ ਦੇ ਮੁੰਡੇ ਦੇ ਚਿਹਰੇ 'ਤੇ ਐਸਿਡ ਵਰਗਾ ਪਦਾਰਥ ਪਾ ਦਿੱਤਾ ਗਿਆ, ਜਿਸ ਕਾਰਨ ਉਸ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਭੁਪਿੰਦਰ ਸਿੰਘ ਨੇ ਦੱਸਿਆ ਪੀੜਤ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur