ਲਾਪਤਾ ਹੋਏ ਸਾਂਸਦ ਸੰਨੀ ਦਿਓਲ, ਪਠਾਨਕੋਟ ''ਚ ਲੱਗੇ ਪੋਸਟਰ
Sunday, Jan 12, 2020 - 06:39 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਸਾਂਸਦ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲੱਗੇ ਹਨ। ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਵਲੋਂ ਗੁਰਦਾਸਪੁਰ ਦੇ ਲੋਕਾਂ ਵਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸਾਂਸਦ ਬਣਾਇਆ ਸੀ ਪਰ ਲੱਗਦਾ ਹੈ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਤੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਪਰ ਹੁਣ ਹਾਲਾਤ ਇਹ ਬਣ ਗਏ ਸੰਨੀ ਦਿਓਲ ਵਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਰ ਲਗਾਉਣ ਦਾ ਮਕਸਦ ਇਹੀ ਹੈ ਕਿ ਉਨ੍ਹਾਂ ਨੂੰ ਇਹ ਪੋਸਟਰ ਦੇਖ ਕੇ ਅਧੂਰੇ ਪਏ ਕੰਮਾਂ ਦੀ ਯਾਦ ਆ ਜਾਏ।