ਪਠਾਨਕੋਟ ’ਚ ਖਿਡੌਣਿਆਂ ਦੇ 6 ਮੰਜ਼ਿਲਾ ਸ਼ੋਅਰੂਮ ਨੂੰ ਲੱਗੀ ਅੱਗ, ਦੂਰ ਤੱਕ ਵਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ

Friday, May 28, 2021 - 02:14 PM (IST)

ਪਠਾਨਕੋਟ ’ਚ ਖਿਡੌਣਿਆਂ ਦੇ 6 ਮੰਜ਼ਿਲਾ ਸ਼ੋਅਰੂਮ ਨੂੰ ਲੱਗੀ ਅੱਗ, ਦੂਰ ਤੱਕ ਵਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ

ਪਠਾਨਕੋਟ (ਗੁਰਪ੍ਰੀਤ, ਵਿਜੇ) - ਪਠਾਨਕੋਟ ਦੇ ਸੈਨੀ ਰੋਡ ’ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਖਿਡੌਣਿਆਂ ਦੇ 6 ਮੰਜ਼ਿਲਾ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੂੰ ਦੇਖਕੇ ਆਲੇ-ਦੁਆਲੇ ਦੇ ਲੋਕ ਅਤੇ ਦੁਕਾਨਦਾਰ ਵਡੀ ਗਿਣਤੀ ’ਚ ਇਕੱਠੇ ਹੋ ਗਏ। ਇਸ ਦੌਰਾਨ ਦੁਕਾਨਦਾਰਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਅੱਗ ਨੂੰ ਕਾਬੂ ’ਚ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਫਾਇਰਮੈਨ ਵਿਕਾਸ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੈਲੀ ਰੋਡ ’ਤੇ ਸਥਿਤ ਖਿਡੌਣੀਆਂ ਦੇ 6 ਮੰਜ਼ਿਲਾ ਸ਼ੋਅਰੂਮ ਨੂੰ ਅੱਗ ਲੱਗ ਗਈ। ਫਿਰ ਫ਼ਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਸਥਿਤੀ ਕਾਬੂ ’ਚ ਹੈ, ਜੇਕਰ ਸਮੇਂ ’ਤੇ ਸੂਚਨਾ ਨਾ ਦਿੱਤੀ ਹੁੰਦੀ ਤਾਂ ਸ਼ੋਅਰੂਮ ਦੇ ਮਾਲਕ ਦਾ ਹੋਰ ਜ਼ਿਆਦਾ ਭਾਰੀ ਨੁਕਸਾਨ ਹੋ ਸਕਦਾ ਸੀ। 

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ


author

rajwinder kaur

Content Editor

Related News