ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

Thursday, Jul 25, 2024 - 06:40 PM (IST)

ਪਠਾਨਕੋਟ(ਧਰਮਿੰਦਰ)-ਪਠਾਨਕੋਟ ਇੱਕ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿੱਥੇ 2016 ਵਿੱਚ ਏਅਰ ਬੇਸ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਦੇ ਚੱਲਦਿਆਂ ਉਦੋਂ ਤੋਂ ਹੀ ਪਠਾਨਕੋਟ ਨੂੰ ਹਾਈਟੈਕ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।  ਜਿੱਥੇ ਸਰਹੱਦੀ ਖੇਤਰ ਵਿੱਚ ਵੱਖ-ਵੱਖ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਪਠਾਨਕੋਟ ਪੁਲਸ ਵੱਲੋਂ ਹੁਣ ਸਰਹੱਦੀ ਇਲਾਕਿਆਂ, ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਲਿੰਕ ਰੋਡ 'ਤੇ ਸੀ. ਸੀ. ਟੀ. ਵੀ.  ਕੈਮਰਿਆਂ ਦੀ ਨਿਗਰਾਨੀ ਹੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਇਸ ਸਬੰਧੀ ਡੀ.ਐੱਸ.ਪੀ ਹਰੀਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪਠਾਨਕੋਟ ਜੋ ਕਿ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ, ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪਠਾਨਕੋਟ ਦੇ ਇਲਾਕਿਆਂ 'ਚ ਕਈ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਸਨ, ਪਰ ਫਿਰ ਵੀ ਹੁਣ ਸੀ. ਸੀ. ਟੀ. ਵੀ. ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ 'ਚ ਜੰਮੂ-ਕਸ਼ਮੀਰ ਨੂੰ ਜੋੜਨ ਵਾਲੀ ਲਿੰਕ ਰੋਡ 'ਤੇ ਵੀ  ਲਗਾਏ ਜਾਣਗੇ, ਜਿਸ ਨਾਲ ਪੂਰਾ ਪਠਾਨਕੋਟ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕੀਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਜਾਵੇਗੀ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਜ਼ਿਕਰਯੋਗ ਹੈ ਕਿ ਜੰਮੂ ਖੇਤਰ 'ਚ ਅੱਤਵਾਦੀ ਘਟਨਾਵਾਂ ਵਧਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਪਰ ਇਸੇ ਦੌਰਾਨ ਪਠਾਨਕੋਟ ਤੋਂ ਇੱਕ ਮਹਿਲਾ ਨੇ 7 ਸ਼ੱਕੀ ਵਿਅਕਤੀਆਂ ਨੂੰ ਦੇਖਿਆ ਹੈ। ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਿੰਡ ਵਾਸੀਆਂ ਨੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਹੋਵੇ। ਇਸ ਤੋਂ ਪਹਿਲਾਂ ਜੰਮੂ ਅਤੇ ਪਠਾਨਕੋਟ ਦੇ ਕਈ ਇਲਾਕਿਆਂ 'ਚ ਵੀ ਸ਼ੱਕੀਆਂ ਦੀ ਹਲਚਲ ਦੇਖਣ ਨੂੰ ਮਿਲੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News