ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ

Tuesday, Feb 12, 2019 - 05:27 PM (IST)

ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ

ਪਠਾਨਕੋਟ (ਧਰਮਿੰਦਰ)— ਜਿੱਥੇ ਇਕ ਪਾਸੇ ਪੰਜਾਬ ਸਰਕਾਰ ਨਸ਼ੇ ਨੂੰ ਖਤਮ ਕਰਨ ਦੀ ਗੱਲ ਕਰ ਰਹੀ ਹੈ, ਉਥੇ ਹੀ ਆਏ ਦਿਨ ਨਸ਼ੇ ਕਾਰਨ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ। ਅਜਿਹਾ ਹੀ ਇਕ ਤਾਜ਼ਾ ਮਾਮਲਾ ਪਠਾਨਕੋਟ ਵਿਚ ਸਾਹਮਣੇ ਆਇਆ ਹੈ। ਜਿੱਥੇ 24 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਇਸ ਗੱਲ ਦਾ ਖੁਲਾਸਾ ਸਿਵਲ ਹਸਪਤਾਲ ਦੇ ਡਾਕਟਰ ਨੇ ਕੀਤਾ ਹੈ।

ਮ੍ਰਿਤਕ ਦੀ ਪਛਾਣ ਦਿਲਰਾਜ ਸਿੰਘ ਪੁੱਤਰ ਜਸਜੀਤ ਸਿੰਘ ਦੇ ਤੌਰ 'ਤੇ ਹੋਈ ਹੈ, ਜੋ ਕਿ ਮ੍ਰਿਤਕ ਅੰਮ੍ਰਿਤਸਰ ਦੇ ਅਟਾਰੀ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਟਰੱਕ ਡਰਾਈਵਰ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲਰਾਜ ਸਿੰਘ ਬੀਤੀ ਰਾਤ ਟਰੱਕ ਵਿਚ ਕੁੱਝ ਸਾਮਾਨ ਲੈ ਕੇ ਪਠਾਨਕੋਟ ਆਇਆ ਸੀ ਅਤੇ ਸਵੇਰੇ ਉਸ ਦੀ ਲਾਸ਼ ਟਰੱਕ ਵਿਚੋਂ ਮਿਲੀ। ਪੁਲਸ ਨੇ ਲਾਸ਼ ਪਠਾਨਕੋਟ ਦੇ ਸਿਵਲ ਹਪਸਤਾਲ ਦੀ ਮੋਰਚਰੀ ਵਿਚ ਭਿਜਵਾ ਦਿੱਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਜ਼ਿਆਦਾ ਓਵਰਡੋਜ਼ ਲੈਣ ਕਾਰਨ ਹੋਈ ਹੈ। ਫਿਲਹਾਲ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦਾ ਖੁਲਾਸਾ ਹੋਵੇਗਾ।


author

cherry

Content Editor

Related News