ਪੱਟੀ ''ਚ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀਆ ਗੋਲੀਆਂ, 1 ਜ਼ਖਮੀ

02/05/2020 12:12:35 PM

ਪੱਟੀ (ਸੌਰਭ) : ਪੱਟੀ ਦੇ ਵਾਰਡ ਨੰ. 5 'ਚ ਘਰੇਲੂ ਮਾਮੂਲੀ ਤਕਰਾਰ ਨੂੰ ਲੈ ਕੇ ਗੋਲੀਆਂ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਪੱਟੀ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ (35) ਪੁੱਤਰ ਜਸਵੰਤ ਸਿੰਘ ਵਾਸੀ ਵਾਰਡ ਨੰ. 5 ਪੱਟੀ ਇਕ ਹੀ ਵਿਹੜੇ 'ਚ ਆਪਣੇ ਚਚੇਰੇ ਭਰਾ ਹੀਰਾ ਸਿੰਘ ਪੁੱਤਰ ਅਵਤਾਰ ਸਿੰਘ ਨਾਲ ਰਹਿੰਦੇ ਹਨ, ਹੀਰਾ ਸਿੰਘ ਉਸ ਦੀ ਮਾਂ ਨਾਲ ਗਰਮ ਪਾਣੀ ਨੂੰ ਲੈ ਕੇ ਝਗੜਾ ਕਰ ਰਿਹਾ ਸੀ ਤਾਂ ਉਸ ਵਲੋਂ ਝਗੜੇ ਤੋਂ ਰੋਕਣ 'ਤੇ ਹੀਰਾ ਸਿੰਘ ਵਲੋਂ ਪਿਸਤੌਲ ਨਾਲ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਉਸ ਦੇ ਪੱਟ 'ਚ ਗੋਲੀ ਲੱਗਣ ਕਾਰਣ ਉਹ ਜ਼ਖਮੀ ਹੋ ਗਿਆ। ਜਿਹੜਾ ਪੱਟੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹੈ।ਇਸ ਸਬੰਧੀ ਥਾਣਾ ਮੁਖੀ ਸਿਟੀ ਪੱਟੀ ਹਰਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਣਦੀ ਠੋਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ।

Baljeet Kaur

This news is Content Editor Baljeet Kaur