ਪਟਿਆਲਾ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਅਲਰਟ ਦੇ ਨਾਲ-ਨਾਲ ਜਾਰ ਹੋਈ ਐਡਵਾਈਜ਼ਰੀ
Monday, Sep 01, 2025 - 11:39 AM (IST)

ਪਟਿਆਲਾ/ਪਾਤੜਾਂ (ਸੁਖਦੀਪ ਸਿੰਘ ਮਾਨ) : ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇਕ ਐੱਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਦੀਆਂ, ਖ਼ਾਸ ਕਰਕੇ ਘੱਗਰ, ਟਾਂਗਰੀ ਤੇ ਮਾਰਕੰਡਾ ਸਮੇਤ ਕੁਝ ਬਰਸਾਤੀ ਨਾਲੇ ਵਾਧੂ ਪਾਣੀ ਆਉਣ ਕਾਰਨ ਉਫਾਨ 'ਤੇ ਹਨ, ਜਿਸ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੱਚੇ ਰਸਤੇ ਜਾਂ ਅਸਥਾਈ ਸੜਕਾਂ, ਖਾਸ ਕਰਕੇ ਨਦੀਆਂ ਅਤੇ ਹੋਰ ਜਲ ਸਰੋਤਾਂ ਦੇ ਨੇੜੇ, ਜਾਣ ਅਤੇ ਇਨ੍ਹਾਂ ਨੇੜਲੇ ਰਸਤਿਆਂ ਦੀ ਵਰਤੋਂ ਕਰਨ ਤੋਂ ਬਚਣ ਅਤੇ ਬੇਲੋੜੀ ਆਵਾਜਾਈ ਤੋਂ ਪਰਹੇਜ਼ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਤੋਂ ਬਾਅਦ ਹੁਣ ਕਾਲਜਾਂ/ਯੂਨੀਵਰਸਿਟੀਆਂ 'ਚ ਵੀ ਛੁੱਟੀਆਂ ਦਾ ਐਲਾਨ
ਉਨ੍ਹਾਂ ਅੱਗੇ ਕਿਹਾ ਕਿ "ਸਾਡੀਆਂ ਟੀਮਾਂ ਜ਼ਿਲ੍ਹੇ ਭਰ ਦੇ ਨਦੀਆਂ ਤੇ ਨਾਲਿਆਂ ਦੀ ਨਿਗਰਾਨੀ ਸਮੇਤ ਇਨ੍ਹਾਂ ਦੇ ਕਮਜ਼ੋਰ ਕੰਢਿਆਂ ਤੇ ਬੰਨ੍ਹਾਂ 'ਤੇ ਤਾਇਨਾਤ ਹਨ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨੀ ਦੇ ਉਪਾਅ ਜ਼ਰੂਰੀ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਅਲਰਟ ਅਤੇ ਅਪਡੇਟ ਜਾਰੀ ਕੀਤੇ ਜਾਂਦੇ ਰਹਿਣਗੇ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e