ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀਆਂ ਦੀ ਬਣਾਈ ਕਮੇਟੀ
Wednesday, May 22, 2019 - 10:00 AM (IST)

ਪਟਿਆਲਾ (ਰੱਖੜਾ)—(ਰਾਣਾ)—ਪ੍ਰਦੇਸ਼ ਦੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕਰਮਚਾਰੀਆਂ ਦੀ ਪਿਛਲੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਮੇਂ ਦੀ ਸਰਕਾਰਾਂ ਦੇ ਖਿਲਾਫ ਵੱਖ-ਵੱਖ ਸੰਗਠਨਾਂ ਵਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਇਨ੍ਹਾਂ ਸਾਰੀਆਂ ਮੰਗਾਂ ਨੂੰ ਨਿਪਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਦੇ ਤਹਿਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਾਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 27 ਮਈ ਨੂੰ ਚੰਡੀਗੜ੍ਹ 'ਚ ਪੰਜਾਬ ਸੁਬਾਰਡੀਨੇਟ ਸਰਵਿਜ਼ ਫੈਡਰੇਸ਼ਨ ਆਦਿ ਹੋਰ ਸਰਕਾਰੀ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਅਹਿਮ ਬੈਠਕ ਕਰੇਗੀ, ਜਿਸ 'ਚ ਕਰਮਚਾਰੀਆਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ।