ਪਟਿਆਲਾ: ਕੈਨੇਡਾ ਤੋਂ ਪਰਤੀ 19 ਸਾਲਾ ਕੁੜੀ ਦੇ ਸਿਹਤ ਵਿਭਾਗ ਨੇ ਲਏ ਟੈਸਟ
Wednesday, Mar 25, 2020 - 06:02 PM (IST)
ਪਟਿਆਲਾ (ਪਰਮੀਤ) : ਪਟਿਆਲਾ ਦੇ ਭਾਦਸੋਂ ਰੋਡ ਸਥਿਤ ਪ੍ਰੇਮ ਨਗਰ ਵਿਚ 19 ਸਾਲਾ ਦੀ ਲੜਕੀ ਸ਼ੱਕੀ ਮਰੀਜ਼ ਵੱਜੋਂ ਸਾਹਮਣੇ ਆਈ ਹੈ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਸਦਾ ਟੈਸਟ ਨੈਗੇਟਿਵ ਆਇਆ ਹੈ। ਲੜਕੀ 21 ਮਾਰਚ ਨੂੰ ਕੈਨੇਡਾ ਤੋਂ ਪਰਤੀ ਹੈ। ਉਂਝ ਸੰਗਰੂਰ ਦੀ ਰਹਿਣ ਵਾਲੀ ਹੈ ਪਰ ਇਥੇ ਆਪਣੀ ਦੋਸਤ ਘਰ ਰਹਿ ਰਹੀ ਸੀ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਸੁਨੇਹਾ (ਵੀਡੀਓ)
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 29 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ ਨਹੀਂ ਦਿੱਤੀ ਜਾ ਰਹੀ ਹੈ।