ਪਟਿਆਲਾ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
Wednesday, Aug 06, 2025 - 02:47 PM (IST)

ਪਟਿਆਲਾ (ਬਲਜਿੰਦਰ) : ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਕਾਰਣ ਜਿੱਥੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ, ਉਥੇ ਹੀ ਪਟਿਆਲਾ ਵਿਚ ਵੀ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਤੋਂ ਪਾਣੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜਲੇ ਇਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਉਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਦਰਿਆ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਜਿਸ ਥਾਣੇ 'ਚ ਸੀ ਤਾਇਨਾਤ ਉਸੇ ਥਾਣੇ 'ਚ ਸਬ ਇੰਸਪੈਕਟਰ ਤੇ ASI 'ਤੇ ਦਰਜ ਹੋਇਆ ਮਾਮਲਾ
ਇਸ ਦੌਰਾਨ ਪਟਿਆਲਾ ਦੀ ਡੀ. ਸੀ. ਪ੍ਰੀਤੀ ਯਾਦਵ ਨੇ ਨਾਗਰਿਕਾਂ ਨੂੰ ਸਤਰਕ ਰਹਿਣ, ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਪਾਣੀ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਦੀ ਤੁਰੰਤ ਸੂਚਨਾ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਦੇਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਕਾਰਨ ਬਿਆਸ ਅਤੇ ਸਤਲੁਜ ਵਿਚ ਪਾਣੀ ਦਾ ਪੱਧਰ ਵੀ ਵਧ ਰਿਹਾ ਹੈ। ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਲਈ 20 ਹਜ਼ਾਰ ਤੋਂ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹੁਸੈਨੀਵਾਲਾ ਹੈੱਡ ਤੋਂ ਤਿੰਨ ਜਾਂ ਚਾਰ ਗੇਟ ਖੋਲ੍ਹ ਕੇ ਪਾਣੀ ਛੱਡਿਆ ਜਾ ਰਿਹਾ ਹੈ, ਜੋ ਫਾਜ਼ਿਲਕਾ ਵੱਲ ਜਾਵੇਗਾ। ਉਧਰ ਕਾਂਗੜਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਵਿਚ ਬਿਆਸ ਦਰਿਆ ਉਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਸਿਰਫ਼ 24 ਘੰਟਿਆਂ ਵਿਚ ਤਿੰਨ ਫੁੱਟ ਵੱਧ ਗਿਆ ਹੈ। ਬੁੱਧਵਾਰ ਪੰਜ ਵਜੇ ਇਥੇ ਵੀ ਗੇਟ ਖੋਲ੍ਹਣ ਦੀ ਤਿਆਰੀ ਹੈ। ਇਥੇ ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਦੋ ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e