ਡੀ.ਸੀ. ਦਫ਼ਤਰ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ

06/18/2019 10:08:46 PM

ਪਟਿਆਲਾ (ਰਾਜੇਸ਼, ਇੰਦਰਜੀਤ)— ਡੀ.ਸੀ. ਦਫ਼ਤਰ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦੁਬਾਰਾ ਹੜਤਾਲ ਆਰੰਭ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਨੇ ਦਫ਼ਤਰੀ ਕੰਮ-ਕਾਜ ਠੱਪ ਰੱਖ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਕਮਰੇ ਖਾਲੀ ਪਏ ਸਨ। ਮੁਲਾਜ਼ਮਾਂ ਦੀ ਹੜਤਾਲ ਹੋਣ ਕਾਰਨ ਆਪਣਾ ਕੰਮ ਕਰਵਾਉਣ ਆਈ ਪਬਲਿਕ ਨੂੰ ਵਾਪਸ ਪਰਤਣਾ ਪਿਆ।

ਜ਼ਿਲਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪ੍ਰਧਾਨ ਕੇਸਰ ਸਿੰਘ ਤੇ ਇੰਦਰ ਕੁਮਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਦੁਬਾਰਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਲਾਗੂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸੀਨੀਅਰ ਸਹਾਇਕ ਤੋਂ ਨਾਇਬ-ਤਹਿਸੀਲਦਾਰ ਪ੍ਰਮੋਟ ਕਰਨ ਲਈ ਕੋਟਾ 25 ਫੀਸਦੀ ਕਰਨ, 1 ਅਪੈਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਬ-ਡਵੀਜ਼ਨਾਂ ਨੂੰ ਪੂਰਾ ਸਟਾਫ ਦੇਣ, ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨਾ, ਪੇ-ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ, ਨਵੇਂ ਭਰਤੀ ਕੀਤੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਗੇਟ ਰੈਲੀਆਂ ਅਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਯੂਨੀਅਨ ਦੀ ਸਟੇਟ ਬਾਡੀ ਦੇ ਸੱਦੇ 'ਤੇ ਹੜਤਾਲ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਹਰਜੀਤ ਸਿੰਘ ਤਹਿਸੀਲ ਪ੍ਰਧਾਨ, ਰਾਜੇਸ਼ ਵਾਲੀਆ ਮੁੱਖ ਸਲਾਹਕਾਰ ਅਤੇ ਰਾਮ ਲਾਲ ਜਨਰਲ ਸੈਕਟਰੀ ਵੱਲੋਂ ਵੀ ਸੰਬੋਧਨ ਕੀਤਾ ਗਿਆ।


Baljit Singh

Content Editor

Related News