ਕੁਝ ਦਿਨਾਂ ਦੀ ਰਾਹਤ ਮਗਰੋਂ ਪਟਿਆਲਾ ''ਚ ਸਾਹਮਣੇ ਆਏ 2 ਨਵੇਂ ਮਾਮਲੇ

05/19/2020 10:30:23 AM

ਪਟਿਆਲਾ (ਪਰਮੀਤ)-ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੋਰੋਨਾ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 132 ਸੈਂਪਲਾ ਵਿਚੋਂ 118 ਸੈਂਪਲਾਂ ਦੀ ਰਿਪੋਰਟ 'ਕੋਰੋਨਾ ਨੈਗੇਟਿਵ' ਪਾਈ ਗਈ ਹੈ ਅਤੇ ਦੋ ਕੇਸ ਪਾਜ਼ੀਟਿਵ ਪਾਏ ਗਏ ਹਨ। ਬਾਕੀ ਸੈਂਪਲਾ ਦੀ ਰਿਪੋਰਟ ਕੱਲ ਆਏਗੀ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਰਾਜਪੁਰਾ ਗਾਂਧੀ ਕਲੋਨੀ ਵਿਚੋਂ 24 ਸਾਲਾ ਇਕ ਵਿਅਕਤੀ ਅਤੇ ਸ਼ਿਵ ਕਲੋਨੀ ਦਾ ਰਹਿਣ ਵਾਲਾ 30 ਸਾਲਾ ਵਿਅਕਤੀ, ਜਿਹੜਾ ਕਿ ਪਿਛਲੇ ਦਿਨੀਂ ਮਹਾਰਾਸ਼ਟਰ ਤੋਂ ਵਾਪਸ ਰਾਜਪੁਰਾ ਵਿਖੇ ਪੰਹੁਚਿਆ ਸੀ, ਦੇ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲਏ ਸੈਂਪਲ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸਿਫਟ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾ ਵੱਲੋ ਇਨ੍ਹਾਂ ਦੇ ਨੇੜੇ ਦੇ ਸੰਪਰਕ ਵਿਚ ਆਏ 6 ਪਰਿਵਾਰਕ ਮੈਂਬਰਾਂ ਦੀ ਭਾਲ ਕਰ ਕੇ ਉਨ੍ਹਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਹਨ ਅਤੇ ਬਾਕੀ ਹੋਰ ਸੰਪਰਕ ਵਿਚ ਆਏ ਵਿਅਕਤੀਆਂ ਦੀ ਭਾਲ ਜਾਰੀ ਹੈ। ਪਾਜ਼ੀਟਿਵ ਆਏ ਵਿਅਕਤੀਆਂ ਦੇ ਅਤੇ ਆਲੇ-ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ:  ਜ਼ਮੀਨੀ ਵਿਵਾਦ ਨੂੰ ਲੈ ਕੇ 22 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਵੀ ਜ਼ਿਲੇ ਵਿਚ ਵੱਖ-ਵੱਖ ਥਾਵਾਂ 'ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 192 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚ ਜਿਆਦਾਤਰ ਬਾਹਰੋਂ ਆ ਰਹੇ ਯਾਤਰੀਆਂ/ਲੇਬਰ, ਫਲੂ ਕਾਰਨਰਾਂ 'ਤੇ ਲਏ ਗਏ ਸੈਂਪਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅੱਜ ਮੋਬਾਇਲ ਟੀਮਾਂ ਵੱਲੋਂ ਵੀ ਜ਼ਿਲੇ ਦੇ ਦੂਰ-ਦੁਰਾਡੇ ਏਰੀਏ ਵਿਚੋਂ 42 ਪੀ. ਸੀ. ਆਰ. ਸਵੈਬ ਸੈਂਪਲ ਲਏ ਗਏ ਅਤੇ ਇਸ ਤੋਂ ਇਲਾਵਾ 35 ਸੈਂਪਲ ਰਾਜਪੁਰਾ ਵਿਚੋਂ ਵੀ ਲਏ ਗਏ ਹਨ ਜੋ ਕਿ ਇਨ੍ਹਾਂ ਵਿਚ ਸ਼ਾਮਲ ਹਨ। ਇਨ੍ਹਾਂ ਦੀ ਰਿਪੋਰਟ ਕੱਲ ਆਏਗੀ।ਉਨ੍ਹਾਂ ਕਿਹਾ ਕਿ ਕੋਰੋਨਾ ਬੀਮਾਰੀ ਤੋਂ ਬਚਾਅ ਲਈ ਕੰਮਕਾਜ ਵਾਲੀਆ ਥਾਵਾਂ 'ਤੇ ਸਮਾਜਿਕ ਦੂਰੀ ਬਣਾਉਣਾ, ਵਾਰ-ਵਾਰ ਹੱਥਾਂ ਨੂੰ ਸਾਬਣ-ਪਾਣੀ ਨਾਲ ਧੋਣਾ, ਜਨਤਕ ਥਾਵਾਂ 'ਤੇ ਮੂੰਹ 'ਤੇ ਮਾਸਕ ਪਾ ਕੇ ਰੱਖਣ ਵਰਗੀਆਂ ਸਾਵਧਾਨੀਆਂ ਜ਼ਰੂਰ ਵਰਤੀਆਂ ਜਾਣ ਅਤੇ ਸਰਕਾਰ ਵੱਲੋ ਸਮੇਂ-ਸਮੇਂ 'ਤੇ ਦਿੱਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਜ਼ਰੂਰ ਕੀਤਾ ਜਾਵੇ।


Shyna

Content Editor

Related News